Pages

Pages

ਵੈਟ-ਜੀਐਸਟੀ ਡਿਫਾਲਟਰਾਂ ‘ਤੇ ਸਖਤੀ: ਜਾਇਦਾਦਾਂ ਦੀ ਨਿਲਾਮੀ ਸ਼ੁਰੂ।

Director : Manvir Singh Walia 

Editor : Jatin Kumar Sahota 

ਜਲੰਧਰ, 19 ਜੂਨ : Prime Punjab 

ਪੰਜਾਬ ਸਰਕਾਰ ਨੇ ਕਰੋੜਾਂ ਦੇ ਵੈਟ ਅਤੇ ਜੀਐਸਟੀ ਬਕਾਏ ਵਸੂਲਣ ਲਈ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਸ਼ੁਰੂ ਕਰ ਦਿੱਤੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੋਹਾਲੀ ਵਿੱਚ ਮੈਸਰਜ਼ ਸੁਮਿਤ ਇੰਜੀਨੀਅਰਿੰਗ ਦੀ ਜਾਇਦਾਦ 13.22 ਕਰੋੜ ਅਤੇ ਜਲੰਧਰ ਦੇ ਸ਼ਾਹਕੋਟ ਵਿੱਚ ਮੈਸਰਜ਼ ਐਮ.ਆਰ ਰਾਈਸ ਮਿੱਲਜ਼ ਦੀ ਜਾਇਦਾਦ 1.11 ਕਰੋੜ ‘ਚ ਨਿਲਾਮ ਹੋਈ। 

 

ਚੀਮਾ ਨੇ ਕਿਹਾ ਕਿ ਸਫਲ ਬੋਲੀਕਾਰਾਂ ਨੇ ਅੱਜ 3.58 ਕਰੋੜ ਖਜ਼ਾਨੇ ‘ਚ ਜਮ੍ਹਾਂ ਕਰਵਾ ਦਿੱਤੇ। ਟੈਕਸਦਾਤਾਵਾਂ ਨੂੰ ਰਾਹਤ ਦੇਣ ਲਈ ਯਕਮੁਸ਼ਤ ਨਿਪਟਾਰਾ ਸਕੀਮ 31 ਜੁਲਾਈ 2026 ਤੱਕ ਵਧਾ ਦਿੱਤੀ ਗਈ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋਰ 20 ਜਾਇਦਾਦਾਂ ਦੀ ਨਿਲਾਮੀ ਤੈਅ ਹੈ, ਇਸ ਲਈ ਡਿਫਾਲਟਰ ਤੁਰੰਤ ਬਕਾਏ ਜਮ੍ਹਾਂ ਕਰਨ।