Director : Manvir Singh Walia
Editor : Jatin Kumar Sahota
ਜਲੰਧਰ, 20 ਜੂਨ : Prime Punjab
ਪੰਜਾਬ ਸਰਕਾਰ ਨੇ ਪੀਐਸਪੀਸੀਐਲ ਵਿੱਚ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੰਡੀਗੜ੍ਹ ‘ਚ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪੀਐਸਪੀਸੀਐਲ ਦੇ ਬੋਰਡ ਆਫ਼ ਡਾਇਰੈਕਟਰਜ਼ ਨੇ ਐਡਵੋਕੇਟ ਜਨਰਲ ਦੀ ਸਲਾਹ ‘ਤੇ ਇਹ ਫੈਸਲਾ ਲਿਆ ਹੈ। ਇਹ ਟ੍ਰੇਨੀਜ਼ ਇਸ ਸਮੇਂ ਪੀਐਸਪੀਸੀਐਲ ਅਤੇ ਪੀਐਸਟੀਸੀਐਲ ਵਿੱਚ ਲਾਈਨਮੈਨ ਟਰੇਡ ਦੀ ਅਪ੍ਰੈਂਟਿਸਸ਼ਿਪ ਕਰ ਰਹੇ ਹਨ।
ਭਰਤੀ ਲਈ ਟ੍ਰੇਨੀਜ਼ ਦੀ ਇੱਕ ਵਾਰ ਦੀ ਪੰਜਾਬੀ ਭਾਸ਼ਾ ਪ੍ਰੀਖਿਆ ਲਈ ਜਾਵੇਗੀ, ਜਿਸਦਾ ਸ਼ਡਿਊਲ ਜਲਦ ਹੀ ਵੈੱਬਸਾਈਟ ‘ਤੇ ਜਾਰੀ ਹੋਵੇਗਾ। ਪੰਜਾਬ ਸਰਕਾਰ ਵੱਲੋਂ ਪੀਐਸਪੀਸੀਐਲ ਵਿੱਚ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਸਹਾਇਕ ਲਾਈਨਮੈਨ ਬਣਾਇਆ ਜਾਵੇਗਾ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੁਤਾਬਕ ਅਪ੍ਰੈਲ 2022 ਤੋਂ ਹੁਣ ਤੱਕ ਪੀਐਸਪੀਸੀਐਲ ਤੇ ਪੀਐਸਟੀਸੀਐਲ ‘ਚ 9,627 ਭਰਤੀਆਂ ਹੋ ਚੁੱਕੀਆਂ ਹਨ, ਜਿਨ੍ਹਾਂ ‘ਚ 8,048 ਸਿੱਧੀ ਅਤੇ 1,579 ਤਰਸ ਆਧਾਰ ‘ਤੇ ਹਨ। ਇਸ ਤੋਂ ਇਲਾਵਾ 3,000 ਹੋਰ ਅਸਾਮੀਆਂ ਦੀ ਭਰਤੀ ਪ੍ਰਕਿਰਿਆ ਚੱਲ ਰਹੀ ਹੈ ਜੋ ਨਵੰਬਰ 2026 ਤੱਕ ਪੂਰੀ ਹੋਣ ਦੀ ਉਮੀਦ ਹੈ। ਸੀਐਮ ਭਗਵੰਤ ਮਾਨ ਦੀ ਸਰਕਾਰ ਦਾ ਕਹਿਣਾ ਹੈ ਕਿ ਇਹ ਕਦਮ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਵਾਅਦੇ ਨੂੰ ਪੂਰਾ ਕਰਦਾ ਹੈ।




More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।