Director : Manvir Singh Walia
Editor : Jatin Kumar Sahota
ਜਲੰਧਰ, 21 ਜੂਨ : Prime Punjab
ਉਤਰਾਖੰਡ ਦੇ ਰੁਦਰਪ੍ਰਯਾਗ ‘ਚ ਨਗਰਾਸੂ ਘੋਲਤੀਰ ਸਥਿਤ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸ਼ੁੱਕਰਵਾਰ ਰਾਤ ਤੋਂ ਤਣਾਅ ਬਣਿਆ ਹੋਇਆ ਹੈ। ਹੇਮਕੁੰਡ ਸਾਹਿਬ ਦੀ ਯਾਤਰਾ ‘ਤੇ ਆਏ ਕੁਝ ਨਿਹੰਗ ਸਿੰਘਾਂ ਨੇ 16 ਜੂਨ ਨੂੰ ਕਰਨਪ੍ਰਯਾਗ ਦੇ ਵਿਵਾਦ ਤੋਂ ਬਾਅਦ ਤਲਵਾਰਾਂ ਲਹਿਰਾ ਕੇ ਵਿਰੋਧ ਕੀਤਾ ਅਤੇ ਗੁਰਦੁਆਰੇ ‘ਤੇ ਕਬਜ਼ਾ ਕਰ ਲਿਆ।
ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਨਿਹੰਗਾਂ ਨੇ ਸੇਵਾਦਾਰਾਂ ‘ਤੇ ਹਮਲਾ ਕੀਤਾ ਅਤੇ ਇੱਕ ਵਿਅਕਤੀ ਨੂੰ ਬੰਧਕ ਬਣਾਇਆ। ਮੌਕੇ ‘ਤੇ ਪੁੱਜੀਆਂ ਪੁਲਸ ਅਤੇ ITBP ਦੀਆਂ ਟੀਮਾਂ ਨਿਹੰਗਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਪਰ ਉਹ ਗੁਰੂਘਰ ਛੱਡਣ ਲਈ ਤਿਆਰ ਨਹੀਂ।
ਸਥਿਤੀ ਨੂੰ ਦੇਖਦੇ ਹੋਏ ਇਲਾਕੇ ‘ਚ ਭਾਰੀ ਸੁਰੱਖਿਆ ਤਾਇਨਾਤ ਕੀਤੀ ਗਈ ਹੈ ਅਤੇ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।