Director : Manvir Singh Walia
Editor : Jatin Kumar Sahota
ਜਲੰਧਰ, 22 ਜੂਨ : Prime Punjab
ਸੁਪਰੀਮ ਕੋਰਟ ਨੇ ਪੈਦਲ ਚੱਲਣ ਵਾਲਿਆਂ ਲਈ ਫੁੱਟਪਾਥਾਂ ਦੀ ਵਰਤੋਂ ਕਰਨ ਦੇ ਅਧਿਕਾਰ ਨੂੰ ਸੰਵਿਧਾਨ ਦੇ ਭਾਗ-3 ਤਹਿਤ ਮੌਲਿਕ ਅਧਿਕਾਰ ਮੰਨਿਆ। ਜਸਟਿਸ ਪੀ.ਐਸ. ਨਰਸਿਮਹਾ ਅਤੇ ਜਸਟਿਸ ਏ.ਐਸ. ਚੰਦੂਰਕਰ ਦੀ ਬੈਂਚ ਨੇ ਇਹ ਫੈਸਲਾ ਸੁਣਾਇਆ।
ਆਪ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਫੈਸਲੇ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਹਰ ਨਾਗਰਿਕ ਲਈ ਸੁਰੱਖਿਅਤ ਅਤੇ ਸਨਮਾਨਜਨਕ ਸੰਵਿਧਾਨਕ ਗਰੰਟੀ ਨੂੰ ਮਜ਼ਬੂਤ ਕਰਦਾ ਹੈ।
ਮੀਤ ਹੇਅਰ ਨੇ ਦੱਸਿਆ ਕਿ ਉਨ੍ਹਾਂ ਨੇ 31 ਜੁਲਾਈ 2025 ਨੂੰ ਲੋਕ ਸਭਾ ‘ਚ ਪ੍ਰਸ਼ਨ ਕਾਲ ਦੌਰਾਨ ਰਾਸ਼ਟਰੀ ਰਾਜਮਾਰਗਾਂ ‘ਤੇ ਪੈਦਲ ਯਾਤਰੀਆਂ, ਸਾਈਕਲ ਸਵਾਰਾਂ ਦੀ ਸੁਰੱਖਿਆ ਦਾ ਮੁੱਦਾ ਚੁੱਕਿਆ ਸੀ। ਪਰ ਕੇਂਦਰ ਸਰਕਾਰ ਨੇ ਅਸਪਸ਼ਟ ਜਵਾਬ ਦਿੱਤਾ ਸੀ।
ਮੀਤ ਹੇਅਰ ਮੁਤਾਬਕ ਇਹ ਫੈਸਲਾ ਲੱਖਾਂ ਪੈਦਲ ਯਾਤਰੀਆਂ, ਬਜ਼ੁਰਗਾਂ, ਔਰਤਾਂ, ਬੱਚਿਆਂ ਅਤੇ ਦਿਵਿਆਂਗਜਨਾਂ ਲਈ ਉਮੀਦ ਦੀ ਕਿਰਨ ਹੈ। ਹੁਣ ਸੜਕੀ ਬੁਨਿਆਦੀ ਢਾਂਚਾ ਸਿਰਫ ਵਾਹਨਾਂ ਲਈ ਨਹੀਂ, ਲੋਕਾਂ ਨੂੰ ਧਿਆਨ ‘ਚ ਰੱਖ ਕੇ ਬਣੇਗਾ।
ਉਨ੍ਹਾਂ ਕਿਹਾ ਕਿ ਇਹ ਫੈਸਲਾ ਭਵਿੱਖ ਦੇ ਪ੍ਰੋਜੈਕਟਾਂ ‘ਚ ਫੁੱਟਪਾਥ, ਸੁਰੱਖਿਅਤ ਕਰਾਸਿੰਗ ਅਤੇ ਪੈਦਲ ਯਾਤਰੀਆਂ ਲਈ ਬੁਨਿਆਦੀ ਢਾਂਚੇ ਨੂੰ ਤਰਜੀਹ ਦੇਣ ਲਈ ਅਧਿਕਾਰੀਆਂ ਨੂੰ ਪ੍ਰੇਰਿਤ ਕਰੇਗਾ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।