Director : Manvir Singh Walia
Editor : Jatin Kumar Sahota
ਜਲੰਧਰ, 23 ਜੂਨ : Prime Punjab
ਥਾਣਾ ਡਵੀਜ਼ਨ ਨੰਬਰ 1 ਜਲੰਧਰ ਦੀ ਟੀਮ ਨੇ 20-06-2026 ਨੂੰ ਸਲੇਮਪੁਰ ਰੋਡ ਨੇੜੇ ਫਰੇਟ ਵਾਸ਼ਿੰਗ ਸੈਂਟਰ ਸਥਿਤ ਆਰੀਆਨ ਹੋਮਿਓਪੈਥਿਕ ਕਲੀਨਿਕ ‘ਤੇ ਫਾਇਰ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ। ਇਹ ਕਾਰਵਾਈ ਕਮਿਸ਼ਨਰ ਸਤਿੰਦਰ ਸਿੰਘ, IPS ਦੇ ਨਿਰਦੇਸ਼ਾਂ ਹੇਠ ਕੀਤੀ ਗਈ।
22.06.2026 ਨੂੰ ਡਾ. ਸੰਦੀਪ ਸ਼ਰਮਾ ਦੀ ਸ਼ਿਕਾਇਤ ‘ਤੇ ਮੁਕਦਮਾ ਨੰਬਰ 185 ਦਰਜ ਹੋਇਆ। ਸ਼ਿਕਾਇਤ ਮੁਤਾਬਕ 20.06.2026 ਨੂੰ ਸ਼ਾਮ 8:30 ਵਜੇ ਉਨ੍ਹਾਂ ਦੀ ਪਤਨੀ ਡਾ. ਵਿਸਮਜੀਤ ਕੌਰ ਵੱਲੋਂ ਕਲੀਨਿਕ ਬੰਦ ਕਰਨ ਤੋਂ ਬਾਅਦ, 22-06-2026 ਨੂੰ ਸ਼ਟਰ ਖੋਲ੍ਹਣ ‘ਤੇ ਸ਼ੀਸ਼ੇ ‘ਤੇ ਗੋਲੀ ਲੱਗਣ ਦਾ ਨਿਸ਼ਾਨ ਮਿਲਿਆ।
ਇਸ ਮਾਮਲੇ ਵਿੱਚ ਬੀ.ਐਨ.ਐਸ ਦੀ ਧਾਰਾ 125, 324(3) ਅਤੇ ਆਰਮਜ਼ ਐਕਟ ਦੀ ਧਾਰਾ 25-54-59 ਤਹਿਤ ਥਾਣਾ ਡਵੀਜ਼ਨ ਨੰਬਰ 1 ਜਲੰਧਰ ਵਿੱਚ ਕੇਸ ਦਰਜ ਕੀਤਾ ਗਿਆ ਹੈ।
ਪੁਲਿਸ ਨੇ ਗੁਰਪਾਲ ਸਿੰਘ ਪੁੱਤਰ ਹਰਦੀਪ ਸਿੰਘ, ਵਾਸੀ 85 ਅਸ਼ੋਕ ਵਿਹਾਰ ਕਲੋਨੀ, ਨੇੜੇ ਵੇਰਕਾ ਮਿਲਕ ਪਲਾਂਟ ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।