Director : Manvir singh walia
ਜਲੰਧਰ, 23 ਜੂਨ : Prime Punjab
ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ ਮੋਗਾ ਦਾ ਅਚਨਚੇਤ ਨਿਰੀਖਣ ਕੀਤਾ। ਸ਼ਹਿਰ ‘ਚ ਸਫਾਈ ਅਤੇ ਸਵੱਛਤਾ ‘ਚ ਵੱਡੀਆਂ ਕੁਤਾਹੀਆਂ ਪਾਏ ਜਾਣ ‘ਤੇ ਨਗਰ ਨਿਗਮ ਕਮਿਸ਼ਨਰ, ਮੋਗਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਹੁਕਮ ਦਿੱਤਾ।
ਬੈਂਸ ਨੇ ਵਸਨੀਕਾਂ ਨਾਲ ਗੱਲ ਕਰਕੇ ਸ਼ਹਿਰ ਭਰ ‘ਚ ਖੁੱਲ੍ਹੇ ਕੂੜੇ ਦੇ ਢੇਰ ਦੇਖੇ। ਇਹ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ “ਮਿਸ਼ਨ ਕਲੀਨ ਪੰਜਾਬ” ਦੇ ਸਫਾਈ ਮਾਪਦੰਡਾਂ ਦੀ ਸਿੱਧੀ ਉਲੰਘਣਾ ਹੈ।
ਹਰਜੋਤ ਬੈਂਸ ਨੇ ਕਿਹਾ, “ਸਫਾਈ ‘ਚ ਕੁਤਾਹੀ ਜਾਂ ਅਣਗਹਿਲੀ ਲਈ ਜ਼ੀਰੋ ਸਹਿਣਸ਼ੀਲਤਾ ਹੈ। ਉਲੰਘਣਾ ਕਰਨ ਵਾਲੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ”। ਉਨ੍ਹਾਂ ਕਿਹਾ ਕਿ ਅਸੀਂ ਕੰਮ ਦੀ ਨਿਗਰਾਨੀ ਕਰ ਰਹੇ ਹਾਂ ਅਤੇ ਯਤਨਾਂ ‘ਚ ਤੇਜ਼ੀ ਲਿਆਂਦੀ ਜਾ ਰਹੀ ਹੈ।
“ਮਿਸ਼ਨ ਕਲੀਨ ਪੰਜਾਬ” ਤਹਿਤ ਨਗਰ ਨਿਗਮ ਕਮਿਸ਼ਨਰਾਂ ਤੋਂ ਲੈ ਕੇ EO ਤੱਕ ਸਾਰੇ ਅਧਿਕਾਰੀਆਂ ਲਈ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫੀਲਡ ਦੌਰੇ ਲਾਜ਼ਮੀ ਕੀਤੇ ਗਏ ਹਨ। ਹਰ ਸ਼ਹਿਰ ਨੂੰ 10-ਕਿਲੋਮੀਟਰ ਦੇ ਜ਼ੋਨਾਂ ‘ਚ ਵੰਡਿਆ ਗਿਆ ਹੈ।
ਬੈਂਸ ਨੇ ਕਿਹਾ, “ਸਫ਼ਾਈ ਨਾਲ ਕੋਈ ਸਮਝੌਤਾ ਨਹੀਂ। ਅਸੀਂ ਉਦੋਂ ਤੱਕ ਅਚਨਚੇਤ ਚੈਕਿੰਗ ਕਰਾਂਗੇ ਜਦੋਂ ਤੱਕ ਪੰਜਾਬ ਦਾ ਹਰ ਸ਼ਹਿਰ ਸਫ਼ਾਈ ਦੇ ਸਿਖਰਲੇ ਮਿਆਰਾਂ ਤੱਕ ਨਹੀਂ ਪਹੁੰਚਦਾ”। ਸਫਾਈ ਕਰਮਚਾਰੀਆਂ ਨੂੰ ਸ਼ਹਿਰੀ ਵਿਕਾਸ ਦਾ ਮੁੱਖ ਹਿੱਸੇਦਾਰ ਦੱਸਿਆ।



More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।