Director : Manvir Singh Walia
Editor : Jatin Kumar Sahota
ਜਲੰਧਰ, 24 ਜੂਨ : Prime Punjab
ਮੁੱਖ ਚੋਣ ਅਫਸਰ ਪੰਜਾਬ ਅਨਿੰਦਿਤਾ ਮਿੱਤਰਾ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਭਲਕ 25 ਜੂਨ 2026 ਤੋਂ SIR ਅਧੀਨ ਘਰ-ਘਰ ਗਣਨਾ ਦਾ ਪਹਿਲਾ ਪੜਾਅ ਸ਼ੁਰੂ ਹੋਵੇਗਾ। ਘਰ-ਘਰ ਗਣਨਾ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। BLO ਵੱਲੋਂ ਘਰ-ਘਰ ਜਾ ਕੇ ਪ੍ਰੀ-ਪ੍ਰਿੰਟਡ ਫਾਰਮ ਵੰਡੇ ਜਾਣਗੇ ਅਤੇ ਵੋਟਰਾਂ ਦੀ ਮਦ ਨਾਲ ਭਰ ਕੇ ਫਾਰਮ ਵਾਪਸ ਇਕੱਠੇ ਕੀਤੇ ਜਾਣਗੇ। ਇਹ ਪ੍ਰਕਿਰਿਆ 24 ਜੁਲਾਈ 2026 ਤੱਕ ਚੱਲੇਗੀ।
CEO ਨੇ ਦੱਸਿਆ ਕਿ 24453 BLOs ਸੂਬੇ ਦੇ 2 ਕਰੋੜ 14 ਲੱਖ 61 ਹਜ਼ਾਰ 43 ਵੋਟਰਾਂ ਦੀ ਗਣਨਾ ਕਰਨਗੇ। ਇਸ ਸਮੇਂ ਪੰਜਾਬ ‘ਚ 1 ਕਰੋੜ 84 ਲੱਖ 61 ਹਜ਼ਾਰ 581 ਵੋਟਰਾਂ ਦੀ ਮੈਪਿੰਗ ਹੋ ਚੁੱਕੀ ਹੈ, ਜੋ 86.02 ਫੀਸਦ ਬਣਦੀ ਹੈ। ਜੇਕਰ ਕੋਈ ਫਾਰਮ ਨਾ ਮਿਲੇ ਤਾਂ BLO 3 ਵਾਰ ਤੱਕ ਘਰ ਦਾ ਦੌਰਾ ਕਰੇਗਾ ਅਤੇ ਦਰਵਾਜ਼ੇ ‘ਤੇ ਸਟਿੱਕਰ ਲਗਾ ਕੇ ਜਾਣਕਾਰੀ ਦੇਵੇਗਾ।
ਭਾਰਤੀ ਚੋਣ ਕਮਿਸ਼ਨ ਦੇ ਪ੍ਰੋਗਰਾਮ ਮੁਤਾਬਕ 25 ਜੂਨ ਤੋਂ 24 ਜੁਲਾਈ ਤੱਕ ਘਰ-ਘਰ ਗਣਨਾ ਅਤੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਹੋਵੇਗੀ। ਵੋਟਰ ਸੂਚੀਆਂ ਦਾ ਖਰੜਾ 3 ਅਗਸਤ 2026 ਨੂੰ ਪ੍ਰਕਾਸ਼ਿਤ ਹੋਵੇਗਾ। ਇਤਰਾਜ਼ ਅਤੇ ਦਾਅਵੇ 3 ਅਗਸਤ ਤੋਂ 2 ਸਤੰਬਰ ਤੱਕ ਲਏ ਜਾਣਗੇ ਅਤੇ ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਜਾਰੀ ਹੋਵੇਗੀ।
ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਚੋਣ ਅਮਲੇ ਅਤੇ BLAs ਨੂੰ ਟ੍ਰੇਨਿੰਗ ਦੇਣ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਵੋਟਰਾਂ ਨੂੰ BLOs ਨਾਲ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਅਪੀਲ ਕੀਤੀ। ਸਪੱਸ਼ਟ ਕੀਤਾ ਕਿ ਕਿਸੇ ਵੀ ਯੋਗ ਵਿਅਕਤੀ ਦੀ ਵੋਟ ਨਹੀਂ ਕੱਟੀ ਜਾਵੇਗੀ, ਪਰ ਦੋ ਥਾਵਾਂ ‘ਤੇ ਵੋਟ ਬਣਾਉਣ ਜਾਂ ਵਿਦੇਸ਼ੀ ਨਾਗਰਿਕਤਾ ਲੈਣ ਦੇ ਬਾਵਜੂਦ ਵੋਟ ਬਣਾਉਣ ‘ਤੇ 1 ਸਾਲ ਦੀ ਕੈਦ ਹੋ ਸਕਦੀ ਹੈ।


More Stories
AAP ने जालंधर नॉर्थ में बदली कमान: अब मेयर वनीत धीर संभालेंगे हलका।
ਜਲੰਧਰ ਪੁਲਿਸ ਦੀ ਵੱਡੀ ਕਾਰਵਾਈ: ਕੰਨਾਂ ਦੀਆਂ ਵਾਲੀਆਂ ਖੋਹਣ ਵਾਲੇ 2 ਸਨੈਚਰ ਗ੍ਰਿਫਤਾਰ, ਵਾਰਦਾਤ ‘ਚ ਵਰਤਿਆ ਮੋਟਰਸਾਈਕਲ ਬਰਾਮਦ।
ਜਲੰਧਰ ਪੁਲਿਸ ਦੀ ਵੱਡੀ ਸਫਲਤਾ: ਬਸਤੀ ਬਾਵਾ ਖੇਲ ਥਾਣੇ ਨੇ ਚੋਰੀ ਦੇ 2 ਦੋਸ਼ੀ ਗ੍ਰਿਫਤਾਰ, 8 ਮੋਬਾਈਲ ਅਤੇ 1 ਮੋਟਰਸਾਈਕਲ ਬਰਾਮਦ।