Director : Manvir Singh Walia
Editor : Jatin Kumar Sahota
ਜਲੰਧਰ, 25 ਜੂਨ : Prime Punjab
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਮਿਲ ਕੇ ਸਾਂਝੇ ਆਪਰੇਸ਼ਨ ‘ਚ ਕ੍ਰਾਸ-ਬਾਰਡਰ ਗੈਰ-ਕਾਨੂੰਨੀ ਹਥਿਆਰ, ਨਸ਼ੇ ਤੇ ਹਵਾਲਾ ਨੈਟਵਰਕ ਦਾ ਭਾਂਡਾ ਭੰਨਿਆ। ਇਸ ਦੌਰਾਨ ਇੱਕ ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਕੁੱਲ 7 ਦੋਸ਼ੀ ਕਾਬੂ ਕੀਤੇ ਗਏ।
ਪੁਲਿਸ ਨੇ ਮੁਲਜ਼ਮਾਂ ਕੋਲੋਂ 10 ਉੱਨਤ ਹਥਿਆਰ, ਜਿਨ੍ਹਾਂ ‘ਚ 2 ਸਬ-ਮਸ਼ੀਨ ਗਨ ਸ਼ਾਮਲ ਹਨ, 5.048 ਕਿਲੋ ਹੈਰੋਇਨ ਅਤੇ ₹30.38 ਲੱਖ ਦੀ ਹਵਾਲਾ ਰਕਮ ਬਰਾਮਦ ਕੀਤੀ ਹੈ।
ਮੁੱਢਲੀ ਜਾਂਚ ‘ਚ ਖੁਲਾਸਾ ਹੋਇਆ ਕਿ ਮੁਲਜ਼ਮ ਵਿਦੇਸ਼-ਅਧਾਰਤ ਹੈਂਡਲਰਾਂ ਦੇ ਸੰਪਰਕ ‘ਚ ਸੋਸ਼ਲ ਮੀਡੀਆ ਰਾਹੀਂ ਸਨ। ਉਹ ਨਸ਼ੇ ਤੇ ਹਥਿਆਰਾਂ ਦੀਆਂ ਖੇਪਾਂ ਲੈ ਕੇ ਅੱਗੇ ਅਪਰਾਧੀਆਂ ਤੱਕ ਪਹੁੰਚਾਉਂਦੇ ਸਨ ਅਤੇ ਹਵਾਲਾ ਚੈਨਲ ਰਾਹੀਂ ਵਿੱਤੀ ਲੈਣ-ਦੇਣ ਕਰਦੇ ਸਨ।
ਇਸ ਸਬੰਧੀ ਪੀਐਸ ਇਸਲਾਮਾਬਾਦ, ਅੰਮ੍ਰਿਤਸਰ ਵਿਖੇ FIR ਦਰਜ ਕਰ ਲਈ ਗਈ ਹੈ। ਪੁਲਿਸ ਹੁਣ ਨੈਟਵਰਕ ਦੀਆਂ ਪਿੱਛੇ-ਅੱਗੇ ਦੀਆਂ ਕੜੀਆਂ, ਹੋਰ ਸਾਥੀਆਂ ਅਤੇ ਵਾਧੂ ਬਰਾਮਦਗੀਆਂ ਤੇ ਗ੍ਰਿਫਤਾਰੀਆਂ ਦੀ ਜਾਂਚ ਕਰ ਰਹੀ ਹੈ।



More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।