Director : Manvir singh Walia
Editor : Jatin Kumar Sahota
ਜਲੰਧਰ, 25 ਜੂਨ : Prime Punjab
ਕਮਿਸ਼ਨਰ ਪੁਲਿਸ ਜਲੰਧਰ ਸ਼੍ਰੀ ਸਤਿੰਦਰ ਸਿੰਘ IPS ਦੇ ਨਿਰਦੇਸ਼ਾਂ ‘ਤੇ ਕ੍ਰਾਈਮ ਬ੍ਰਾਂਚ ਦੀ ਟੀਮ ਨੇ 24.06.2026 ਨੂੰ ਕਪੂਰਥਲਾ ਰੋਡ, ਸੰਤ ਨਿਰੰਕਾਰੀ ਭਵਨ ਕੋਲੋਂ 2 ਨੌਜਵਾਨਾਂ ਨੂੰ ਚਿੱਟੇ ਰੰਗ ਦੀ ਬਿਨਾਂ ਨੰਬਰੀ ਐਕਟਿਵਾ ਸਮੇਤ ਗ੍ਰਿਫਤਾਰ ਕੀਤਾ। ਇਨਸਪੈਕਟਰ ਸਰਬਜੀਤ ਸਿੰਘ ਦੀ ਟੀਮ ਨੇ ਸ਼ੱਕ ਦੇ ਆਧਾਰ ‘ਤੇ ਚੈਕਿੰਗ ਕੀਤੀ।
ਫੜੇ ਗਏ ਮੁਲਜ਼ਮਾਂ ਦੀ ਪਛਾਣ ਹਨੀ ਪੁੱਤਰ ਕੁਲਵਿੰਦਰ ਸਿੰਘ ਵਾਸੀ ਨਾਹਲਾਂ ਅਤੇ ਭੁਪਿੰਦਰ ਸਿੰਘ ਉਰਫ ਪ੍ਰੀਤ ਪੁੱਤਰ ਦਲਬੀਰ ਸਿੰਘ ਵਾਸੀ ਗੁਰੂ ਅਰਜਨ ਨਗਰ, ਜਲੰਧਰ ਵਜੋਂ ਹੋਈ ਹੈ। ਉਨ੍ਹਾਂ ਦੇ ਬੈਗ ‘ਚੋਂ 500 ਗ੍ਰਾਮ ਹੈਰੋਇਨ ਅਤੇ 1 ਕਿਲੋ ਅਫੀਮ ਬਰਾਮਦ ਕੀਤੀ ਗਈ ਹੈ।
ਪੁਲਿਸ ਨੇ ਦੋਵਾਂ ਖਿਲਾਫ ਮੁਕੱਦਮਾ ਨੰਬਰ 156, ਮਿਤੀ 24.06.2026 ਅ/ਧ 21C, 18 NDPS ਐਕਟ, ਥਾਣਾ ਬਸਤੀ ਬਾਵਾ ਖੇਲ ਜਲੰਧਰ ਦਰਜ ਕੀਤਾ ਹੈ। ਮਾਣਯੋਗ ਅਦਾਲਤ ‘ਚ ਪੇਸ਼ ਕਰਕੇ ਦੋਵਾਂ ਦਾ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।
ਕ੍ਰਾਈਮ ਬ੍ਰਾਂਚ ਅਨੁਸਾਰ ਦੋਵੇਂ ਦੋਸ਼ੀ ਹੁਣ ਤੱਕ ਕਿਸੇ ਹੋਰ ਮੁਕੱਦਮੇ ‘ਚ ਸ਼ਾਮਲ ਨਹੀਂ ਪਾਏ ਗਏ। ਪੁਲਿਸ ਹੁਣ ਇਨ੍ਹਾਂ ਦੇ ਅਗਲੇ-ਪਿਛਲੇ ਸਬੰਧਾਂ ਅਤੇ ਨਸ਼ਾ ਸਪਲਾਈ ਚੇਨ ਬਾਰੇ ਡੂੰਘਾਈ ਨਾਲ ਪੁੱਛਗਿੱਛ ਕਰ ਰਹੀ ਹੈ।


More Stories
ਮੀਤ ਹੇਅਰ ਨੇ ਲੋਕ ਸਭਾ ਵਿੱਚ ਕੇਂਦਰ ਦੀ ਧਰਮ ਤੇ ਜਾਤ ਦੇ ਆਧਾਰ ਉੱਤੇ ਵੰਡੀਆਂ ਪਾਉਣ ਦੀ ਰਾਜਨੀਤੀ ਨੂੰ ਦਿਖਾਇਆ ਸ਼ੀਸ਼ਾ।
ਅੰਮ੍ਰਿਤਸਰ ਕਮਿਸ਼ਨਰੇਟ ਦੀ ਵੱਡੀ ਕਾਰਵਾਈ: 7 ਮਹੀਨਿਆਂ ‘ਚ 111 ਕਿਲੋ ਹੈਰੋਇਨ ਬਰਾਮਦ, 2000 ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ।
ਅੰਮ੍ਰਿਤਸਰ ਕਮਿਸ਼ਨਰੇਟ ਦੀ ਵੱਡੀ ਕਾਰਵਾਈ: 7 ਮਹੀਨਿਆਂ ‘ਚ 111 ਕਿਲੋ ਹੈਰੋਇਨ ਬਰਾਮਦ, 2000 ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ।