Director : Manvir Singh Walia
Editor : Jatin Kumar Sahota
ਜਲੰਧਰ, 27 ਜੂਨ : Prime Punjab
ਪੰਜਾਬ ਸਰਕਾਰ ਨੇ 29 ਜੂਨ, ਸੋਮਵਾਰ ਨੂੰ ਕਬੀਰ ਜੈਅੰਤੀ ਦੇ ਮੌਕੇ ‘ਤੇ ਸੂਬੇ ਭਰ ‘ਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਇਸ ਕਾਰਨ ਸਾਰੇ ਸਰਕਾਰੀ ਦਫ਼ਤਰ, ਬੋਰਡ ਅਤੇ ਕਾਰਪੋਰੇਸ਼ਨ ਬੰਦ ਰਹਿਣਗੇ। ਇਹ ਛੁੱਟੀ ਸਰਕਾਰੀ ਛੁੱਟੀਆਂ ਦੇ ਕੈਲੰਡਰ ‘ਚ ਪਹਿਲਾਂ ਹੀ ਸ਼ਾਮਲ ਹੈ।
ਕਬੀਰ ਜੈਅੰਤੀ ਸੰਤ ਕਬੀਰ ਦੇ ਜਨਮ ਦਿਨ ਵਜੋਂ ਮਨਾਈ ਜਾਂਦੀ ਹੈ ਅਤੇ ਇਸ ਦਿਨ ਸ਼ਰਧਾ ਤੇ ਉਤਸ਼ਾਹ ਨਾਲ ਸਮਾਗਮ ਹੁੰਦੇ ਹਨ। ਇਸ ਲਈ ਸਰਕਾਰ ਨੇ ਮੁਲਾਜ਼ਮਾਂ ਨੂੰ ਛੁੱਟੀ ਦੇਣ ਦਾ ਫੈਸਲਾ ਕੀਤਾ।
ਧਿਆਨ ਰਹੇ ਕਿ ਗਰਮੀ ਦੀਆਂ ਛੁੱਟੀਆਂ ਕਾਰਨ ਪੰਜਾਬ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ ਪਹਿਲਾਂ ਹੀ ਬੰਦ ਹਨ। ਇਸ ਲਈ ਵਿਦਿਆਰਥੀਆਂ ‘ਤੇ ਇਸ ਛੁੱਟੀ ਦਾ ਕੋਈ ਅਸਰ ਨਹੀਂ ਪਵੇਗਾ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।