Pages

Pages

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਭਰ ਵਿੱਚ 500 ਆਧੁਨਿਕ ਪੇਂਡੂ ਜਿੰਮ ਲੋਕ ਅਰਪਣ, ਨਸ਼ਾ ਮੁਕਤ ਪੰਜਾਬ ਲਈ ਨਵਾਂ ਕਦਮ।

Director : Manvir Singh Walia 

Editor : Jatin Kumar Sahota 

ਜਲੰਧਰ, 28 ਜੂਨ : Prime Punjab 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 28 ਜੂਨ ਨੂੰ ਫਰੀਦਕੋਟ ਦੇ ਪਿੰਡ ਚੰਦ ਬਾਜਾ ਤੋਂ ਪੰਜਾਬ ਭਰ ਵਿੱਚ 500 ਆਧੁਨਿਕ ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ ਕੀਤੇ। ਸਰਕਾਰ ਦਾ ਮੁੱਖ ਉਦੇਸ਼ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਜ਼ਬੂਤ ਕਰਨਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨਾ ਹੈ। ਇਸ ਲਈ ਸੂਬਾ ਸਰਕਾਰ ਨੇ ਖੇਡਾਂ ਲਈ 1,791 ਕਰੋੜ ਰੁਪਏ ਦਾ ਰਿਕਾਰਡ ਬਜਟ ਰੱਖਿਆ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਸਰਕਾਰ ਦਾ ਟੀਚਾ ਪੂਰੇ ਪੰਜਾਬ ਵਿੱਚ ਲਗਭਗ 200 ਕਰੋੜ ਰੁਪਏ ਦੀ ਲਾਗਤ ਨਾਲ 3,000 ਆਧੁਨਿਕ ਪੇਂਡੂ ਜਿੰਮ ਅਤੇ 3,100 ਖੇਡ ਮੈਦਾਨ ਤਿਆਰ ਕਰਨਾ ਹੈ। ਇਨ੍ਹਾਂ ਵਿੱਚੋਂ 250 ਖੇਡ ਮੈਦਾਨ ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਜਿੰਮ ਅਤੇ ਮੈਦਾਨ ਪੰਜਾਬ ਦੇ ਨੌਜਵਾਨਾਂ ਦੇ ਸਿਹਤਮੰਦ ਤੇ ਰੌਸ਼ਨ ਭਵਿੱਖ ਦੀ ਨੀਂਹ ਹਨ।

ਇਸ ਦੇ ਨਾਲ ਹੀ ਸਰਕਾਰ ਨੇ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ ਲਈ ਵੱਡੀ ਮੁਹਿੰਮ ਸ਼ੁਰੂ ਕੀਤੀ ਹੈ। ਛੱਪੜਾਂ ਦੀ ਸਫ਼ਾਈ ਤੋਂ ਬਾਅਦ ਸੋਧੇ ਹੋਏ ਪਾਣੀ ਦੀ ਵਰਤੋਂ ਖੇਤੀਬਾੜੀ ਲਈ ਕੀਤੀ ਜਾਵੇਗੀ। ਇਸ ਨਾਲ ਜ਼ਮੀਨ ਹੇਠਲੇ ਪਾਣੀ ‘ਤੇ ਨਿਰਭਰਤਾ ਘੱਟ ਹੋਵੇਗੀ ਅਤੇ ਟਿਕਾਊ ਪਾਣੀ ਪ੍ਰਬੰਧਨ ਨੂੰ ਹੁਲਾਰਾ ਮਿਲੇਗਾ।

ਮੁੱਖ ਮੰਤਰੀ ਨੇ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ ਵੀ ਜ਼ਿਕਰ ਕੀਤਾ। 1 ਜੁਲਾਈ ਤੋਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਸਿੱਧੇ ਬੈਂਕ ਖਾਤੇ ਵਿੱਚ ਸਹਾਇਤਾ ਰਾਸ਼ੀ ਮਿਲੇਗੀ। ਐਸ.ਸੀ. ਵਰਗ ਦੀਆਂ ਔਰਤਾਂ ਨੂੰ 1,500 ਰੁਪਏ ਅਤੇ ਹੋਰ ਵਰਗਾਂ ਦੀਆਂ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਇਸ ਸਕੀਮ ਲਈ ਸਰਕਾਰ ਨੇ 9,300 ਕਰੋੜ ਰੁਪਏ ਦਾ ਬਜਟ ਰੱਖਿਆ ਹੈ, ਜਿਸ ਨਾਲ ਪੰਜਾਬ ਦੀਆਂ ਲਗਭਗ 97% ਔਰਤਾਂ ਨੂੰ ਲਾਭ ਹੋਵੇਗਾ।