Director : Manvir Singh Walia
Editor: Jatin Kumar Sahota
ਜਲੰਧਰ, 28 ਜੂਨ : Prime Punjab
ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 159ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 580 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
159ਵੇਂ ਦਿਨ ਪੁਲਿਸ ਟੀਮਾਂ ਨੇ 10 ਹਥਿਆਰਾਂ ਸਮੇਤ 320 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 41,385 ਹੋ ਗਈਆਂ।
ਇਸ ਤੋਂ ਇਲਾਵਾ 142 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 1 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।
ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 484ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 776 ਗ੍ਰਾਮ ਹੈਰੋਇਨ, 2.9 ਕਿਲੋ ਗਾਂਜਾ, 310 ਨਸ਼ੀਲੀਆਂ ਗੋਲੀਆਂ ਅਤੇ 23,040 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 484 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 70,474 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 11 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

More Stories
AAP ने जालंधर नॉर्थ में बदली कमान: अब मेयर वनीत धीर संभालेंगे हलका।
ਜਲੰਧਰ ਪੁਲਿਸ ਦੀ ਵੱਡੀ ਕਾਰਵਾਈ: ਕੰਨਾਂ ਦੀਆਂ ਵਾਲੀਆਂ ਖੋਹਣ ਵਾਲੇ 2 ਸਨੈਚਰ ਗ੍ਰਿਫਤਾਰ, ਵਾਰਦਾਤ ‘ਚ ਵਰਤਿਆ ਮੋਟਰਸਾਈਕਲ ਬਰਾਮਦ।
ਜਲੰਧਰ ਪੁਲਿਸ ਦੀ ਵੱਡੀ ਸਫਲਤਾ: ਬਸਤੀ ਬਾਵਾ ਖੇਲ ਥਾਣੇ ਨੇ ਚੋਰੀ ਦੇ 2 ਦੋਸ਼ੀ ਗ੍ਰਿਫਤਾਰ, 8 ਮੋਬਾਈਲ ਅਤੇ 1 ਮੋਟਰਸਾਈਕਲ ਬਰਾਮਦ।