Director : Manvir Singh Walia
Editor : Jatin Kumar Sahota
ਜਲੰਧਰ, 29 ਜੂਨ : Prime Punjab
ਜਲੰਧਰ ਦੇ ਥਾਣਾ ਡਵੀਜ਼ਨ ਨੰਬਰ 5 ਅਧੀਨ ਪੈਂਦੀ ਚੌਹਾਨ ਕਲੋਨੀ ‘ਚ 28 ਸਾਲਾ ਸੋਨੂ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਵਿਆਹੁਤਾ ਸੀ ਅਤੇ ਉਸਦਾ ਇਕ ਬੱਚਾ ਹੈ। ਸਵੇਰ ਤੋਂ ਹੀ ਪਰਿਵਾਰ ਦਾ ਦੋਸ਼ ਸੀ ਕਿ ਉਸਦੇ ਬੇਟੇ ਦਾ ਕਤਲ ਕੀਤਾ ਗਿਆ ਹੈ।
ਪੁਲਿਸ ਨੇ ਇਸ ਮਾਮਲੇ ‘ਚ ਮਨਦੀਪ ਸਿੰਘ ਅਤੇ ਉਸਦੀ ਪਤਨੀ ਨੂੰ ਗ੍ਰਿਫਤਾਰ ਕੀਤਾ ਹੈ। CCTV ਫੁਟੇਜ ‘ਚ ਇਹ ਜੋੜਾ ਜੁਗਾੜੂ ਰੇਹੜੀ ‘ਤੇ ਲਾਸ਼ ਰੱਖ ਕੇ ਲਿਜਾਂਦਾ ਨਜ਼ਰ ਆ ਰਿਹਾ ਹੈ। ਇਸੇ ਫੁਟੇਜ ਦੇ ਆਧਾਰ ‘ਤੇ ਪੁਲਿਸ ਨੇ ਦੋਵਾਂ ਨੂੰ ਰਾਊਂਡਅੱਪ ਕੀਤਾ ਹੈ।
ਇਸ ਘਟਨਾ ਤੋਂ ਬਾਅਦ ਪੀੜਤ ਪਰਿਵਾਰ ਥਾਣੇ ਪਹੁੰਚ ਗਿਆ ਅਤੇ ਮੁਲਜ਼ਮਾਂ ਖਿਲਾਫ ਭਾਰੀ ਰੋਸ ਜਤਾਇਆ। ਪਰਿਵਾਰ ਨੇ ਚੱਪਲਾਂ ਨਾਲ ਮੁਲਜ਼ਮ ਨੂੰ ਮਾਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਵਿਚ-ਬਚਾਅ ਕਰਕੇ ਮਾਮਲੇ ਨੂੰ ਸ਼ਾਂਤ ਕੀਤਾ ਅਤੇ ਕਾਰਵਾਈ ਦਾ ਭਰੋਸਾ ਦਿੱਤਾ।
ACP ਆਤਿਸ਼ ਭਾਟੀਆ ਨੇ ਦੱਸਿਆ ਕਿ ਸਵੇਰੇ 6 ਵਜੇ ਬਸਤੀ ਸ਼ੇਖ ‘ਚ ਲਾਸ਼ ਮਿਲਣ ਦੀ ਸੂਚਨਾ ਮਿਲੀ ਸੀ। ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾ ਦਿੱਤਾ ਗਿਆ। ਮੁਲਜ਼ਮ ਪਹਿਲਾਂ ਵੀ ਭਗੌੜਾ ਰਹਿ ਚੁੱਕਾ ਹੈ ਅਤੇ 2 ਸਾਲ ਜੇਲ੍ਹ ਕੱਟ ਚੁੱਕਾ ਹੈ। ਉਸ ਖਿਲਾਫ ਪਹਿਲਾਂ ਵੀ ਕਈ ਕੇਸ ਦਰਜ ਹਨ। ਕਤਲ ਦਾ ਕਾਰਨ ਅਜੇ ਸਾਹਮਣੇ ਨਹੀਂ ਆਇਆ।



More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।