Pages

Pages

CM ਮਾਨ: ਨਸ਼ਿਆਂ ਵਿਰੁੱਧ ‘ਜ਼ੀਰੋ ਟੋਲਰੈਂਸ’, ਨਸ਼ਾ ਛਡਾਊ ਕੇਂਦਰਾਂ ਦੇ ਬੈੱਡ 1500 ਤੋਂ ਵਧਾ ਕੇ 5000 ਕੀਤੇ।

Director : Manvir Singh Walia 

Editor : Jatin Kumar Sahota 

ਜਲੰਧਰ, 29 ਜੂਨ : Prime Punjab 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਦੀ ਦਲਦਲ ‘ਚੋਂ ਕੱਢਣ ਲਈ ਪੁਲਿਸ ਟੀਮਾਂ ਨੂੰ ਨਿਯਮਿਤ ਤੌਰ ‘ਤੇ ਪਿੰਡਾਂ ਦਾ ਦੌਰਾ ਕਰਕੇ ਵਸਨੀਕਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਵਾਲੇ ਵਿਲੇਜ ਡਿਫੈਂਸ ਕਮੇਟੀ ਮੈਂਬਰਾਂ ਜਾਂ ਕਿਸੇ ਵੀ ਨਾਗਰਿਕ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

CM ਨੇ ਦੱਸਿਆ ਕਿ ਸਰਕਾਰ ਨੇ ਨਸ਼ਾ ਤਸਕਰਾਂ ਦੀ ਸਪਲਾਈ ਚੇਨ ਤੋੜਨ ‘ਤੇ ਧਿਆਨ ਦਿੱਤਾ ਹੈ, ਜਿਸ ਕਾਰਨ ਵੱਡੀ ਗਿਣਤੀ ‘ਚ ਪੀੜਤ ਨਸ਼ਾ ਛਡਾਊ ਕੇਂਦਰਾਂ ‘ਚ ਆ ਰਹੇ ਹਨ। ਇਸ ਲਈ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਰਕਾਰੀ ਨਸ਼ਾ ਛਡਾਊ ਅਤੇ ਮੁੜ ਵਸੇਬਾ ਕੇਂਦਰਾਂ ‘ਚ ਬੈੱਡਾਂ ਦੀ ਗਿਣਤੀ 1500 ਤੋਂ ਵਧਾ ਕੇ 5000 ਕਰ ਦਿੱਤੀ ਗਈ ਹੈ। ਓਟ ਕੇਂਦਰਾਂ ਦੀ ਗਿਣਤੀ ਵੀ 529 ਤੋਂ ਵਧਾ ਕੇ 565 ਕੀਤੀ ਗਈ ਹੈ।

 

ਮੁੱਖ ਮੰਤਰੀ ਨੇ ‘ਸੂਰਮਾ’ ਨਾਂ ਦੀ ਵਿਲੱਖਣ ਪਹਿਲਕਦਮੀ ਦਾ ਐਲਾਨ ਕੀਤਾ। ਇਸ ਤਹਿਤ ਉਹ ਲੋਕ ਜੋ 2 ਸਾਲ ਤੋਂ ਵੱਧ ਸਮੇਂ ਤੋਂ ਨਸ਼ਾ ਛੱਡ ਚੁੱਕੇ ਹਨ, ਉਨ੍ਹਾਂ ਨੂੰ ‘ਨਸ਼ਾ ਮੁਕਤੀ ਦੇ ਦੂਤ’ ਬਣਾ ਕੇ ਦੂਜਿਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰ ਨਾਲ ਜੋੜਿਆ ਜਾਵੇਗਾ। CM ਨੇ ਕਿਹਾ ਕਿ ਇਹ ਲੋਕ ਰੰਗਲੇ ਪੰਜਾਬ ਦਾ ਰਾਹ ਦਿਖਾਉਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਪਲ ਹੈ ਕਿਉਂਕਿ ਸਰਕਾਰ ਨੇ ਨਸ਼ਿਆਂ ਖਿਲਾਫ ‘ਜ਼ੀਰੋ ਟੋਲਰੈਂਸ’ ਨੀਤੀ ਅਪਣਾਈ ਹੈ। ਪੰਜਾਬ ਪੁਲਿਸ ਲੋਕਾਂ ਦੇ ਸਹਿਯੋਗ ਨਾਲ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਏਗੀ। ਸਰਕਾਰ ਨਸ਼ਾ ਛਡਾਊ ਕੇਂਦਰਾਂ, ਹੁਨਰ ਵਿਕਾਸ ਅਤੇ ਸਮਾਜਿਕ ਕਲੰਕ ਖਤਮ ਕਰਨ ‘ਚ ਨਿਵੇਸ਼ ਕਰੇਗੀ ਤਾਂ ਜੋ ਹਰ ਨਸ਼ਾ ਛੱਡਣ ਵਾਲਾ ਵਿਅਕਤੀ ਮਾਣ-ਸਨਮਾਨ ਦੀ ਜ਼ਿੰਦਗੀ ਜੀ ਸਕੇ।