Director : Manvir Singh Walia
Editor : Jatin Kumar Sahota
ਜਲੰਧਰ, 29 ਜੂਨ : Prime Punjab
ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 160ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 574 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
ਪੁਲਿਸ ਟੀਮਾਂ ਨੇ 160ਵੇਂ ਦਿਨ ਦੋ ਹਥਿਆਰਾਂ ਸਮੇਤ 393 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 41,778 ਹੋ ਗਈ। ਇਸ ਤੋਂ ਇਲਾਵਾ 160 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।
ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 485ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 70 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 4.9 ਕਿਲੋ ਹੈਰੋਇਨ, 224 ਨਸ਼ੀਲੀਆਂ ਗੋਲੀਆਂ ਅਤੇ 4200 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 485 ਦਿਨਾਂ ‘ਚ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਗਿਣਤੀ 70,595 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 10 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।