ਜਲੰਧਰ,30 ਜੂਨ : Prime Punjab
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ ਸੂ-ਮੋਟੋ-ਨੋਟਿਸ ਲੈਂਦਿਆਂ ਸਿੱਖਿਆ ਵਿਭਾਗ ਦੇ ਭਰਤੀ ਬੋਰਡ ਵਲੋਂ ਲੈਕਚਰਾਰਾਂ ਦੀਆਂ ਅਸਾਮੀਆਂ ਲਈ ਜਾਰੀ ਇਸ਼ਤਿਹਾਰ ਵਿੱਚ ਅਨੂਸੂਚਿਤ ਜਾਤੀਆਂ ਵਰਗ ਲਈ ਲਾਗੂ ਰਾਖਵਾਂਕਰਨ ਨੀਤੀ ਦੀ ਅਣਦੇਖੀ ਕਰਨ ਦੇ ਮਾਮਲੇ ਵਿਚ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸਰਕਾਰ ਨੂੰ ਤਲਬ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਜਿਸ ਤੇ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਨੂੰ 3 ਜੁਲਾਈ 2026 ਨੂੰ ਨਿੱਜੀ ਪੱਧਰ ਤੇ ਕਮਿਸ਼ਨ ਅੱਗੇ ਪੇਸ਼ ਹੋਣ ਦਾ ਹੁਕਮ ਦਿੱਤਾ ਹੈ।

More Stories
ਜਲੰਧਰ ਪੁਲਿਸ ਦੀ ਵੱਡੀ ਕਾਰਵਾਈ: ਕੰਨਾਂ ਦੀਆਂ ਵਾਲੀਆਂ ਖੋਹਣ ਵਾਲੇ 2 ਸਨੈਚਰ ਗ੍ਰਿਫਤਾਰ, ਵਾਰਦਾਤ ‘ਚ ਵਰਤਿਆ ਮੋਟਰਸਾਈਕਲ ਬਰਾਮਦ।
ਜਲੰਧਰ ਪੁਲਿਸ ਦੀ ਵੱਡੀ ਸਫਲਤਾ: ਬਸਤੀ ਬਾਵਾ ਖੇਲ ਥਾਣੇ ਨੇ ਚੋਰੀ ਦੇ 2 ਦੋਸ਼ੀ ਗ੍ਰਿਫਤਾਰ, 8 ਮੋਬਾਈਲ ਅਤੇ 1 ਮੋਟਰਸਾਈਕਲ ਬਰਾਮਦ।
ਪਠਾਨਕੋਟ ਨਗਰ ਨਿਗਮ ਨੂੰ ਬੰਬ ਧਮਕੀ: 15 ਅਗਸਤ ਨੂੰ ਆਰਮੀ ਸਕੂਲ, ਕੈਂਟ ਅਤੇ ਕਮਿਸ਼ਨਰ ਦਫਤਰ ਉਡਾਉਣ ਦੀ ਈਮੇਲ।