Director : Manvir Singh Walia
Editor : Jatin Kumar Sahota
ਜਲੰਧਰ, 1 ਜੁਲਾਈ : Prime Punjab
ਜਲੰਧਰ ਦੇ ਨਵਨਿਯੁਕਤ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ ਚਾਰਜ ਸੰਭਾਲਦੇ ਸਾਰ ਹੀ ਸ਼ਹਿਰ ਦੇ ਥਾਣਿਆਂ ਵਿੱਚ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਗਏ ਹਨ। ਜਾਰੀ ਕੀਤੇ ਗਏ ਹੁਕਮਾਂ ਮੁਤਾਬਕ ਥਾਣਾ ਨੰਬਰ 2 ਦੇ ਇੰਸਪੈਕਟਰ ਰਘੁਬੀਰ ਸਿੰਘ ਨੂੰ ਪੁਲਿਸ ਲਾਈਨ ਵਿੱਚ ਤਾਇਨਾਤ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਥਾਣਾ ਨੰਬਰ 4 ਦੀ ਮਹਿਲਾ ਇੰਸਪੈਕਟਰ ਅਨੁ ਪਲਿਆਲ ਨੂੰ ਹੁਣ ਥਾਣਾ ਨੰਬਰ 2 ਦੀ ਕਮਾਨ ਸੌਂਪੀ ਗਈ ਹੈ। ਉਨ੍ਹਾਂ ਦੀ ਥਾਂ ‘ਤੇ ਇੰਸਪੈਕਟਰ ਅਜਮੇਰ ਨੂੰ ਥਾਣਾ ਨੰਬਰ 4 ਦਾ ਇੰਚਾਰਜ ਬਣਾਇਆ ਗਿਆ ਹੈ। ਪੁਲਿਸ ਕਮਿਸ਼ਨਰ ਦੇ ਇਸ ਕਦਮ ਨੂੰ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਦੇਖਿਆ ਜਾ ਰਿਹਾ ਹੈ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।