Director : Manvir Singh Walia
Editor : Jatin Kumar Sahota
ਜਲੰਧਰ / ਸੰਗਰੂਰ, 1 ਜੁਲਾਈ : Prime Punjab
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ SIR-2026 ਤਹਿਤ ਆਪਣੀ ਵੋਟ ਦੀ ਤਸਦੀਕ ਲਈ ਗਣਨਾ ਫਾਰਮ ਭਰਿਆ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੀ 24 ਜੁਲਾਈ ਤੋਂ ਪਹਿਲਾਂ ਆਪਣਾ ਫਾਰਮ ਭਰ ਕੇ ਵੋਟਰ ਸੂਚੀ ਸੁਧਾਈ ਪ੍ਰਕਿਰਿਆ ਮੁਕੰਮਲ ਕਰਨ। ਉਨ੍ਹਾਂ ਕਿਹਾ ਕਿ ਸੂਬੇ ‘ਚ ਹੁਣ ਤੱਕ ਲਗਭਗ 90 ਫੀਸਦ ਵੋਟਰ ਸੂਚੀ ਦੀ ਮੈਪਿੰਗ ਹੋ ਚੁੱਕੀ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਬੀ.ਐਲ.ਓਜ਼ 25 ਜੂਨ ਤੋਂ 24 ਜੁਲਾਈ ਤੱਕ ਘਰ-ਘਰ ਜਾ ਕੇ ਫਾਰਮ ਦੇ ਰਹੇ ਹਨ। ਫਾਰਮ ਭਰਨ ਲਈ ਕੋਈ ਵਾਧੂ ਦਸਤਾਵੇਜ਼ ਨਹੀਂ ਚਾਹੀਦਾ, ਸਿਰਫ਼ ਮੌਜੂਦਾ ਵੇਰਵਿਆਂ ਦੀ ਤਸਦੀਕ ਹੋਵੇਗੀ। ਜੇਕਰ ਘਰ ਬੰਦ ਮਿਲਦਾ ਹੈ ਤਾਂ ਬੀ.ਐਲ.ਓ ਸੂਚਨਾ ਪਰਚੀ ਲਾ ਕੇ ਘੱਟੋ-ਘੱਟ ਤਿੰਨ ਵਾਰ ਫੇਰੀ ਪਾਏਗਾ।
ਵੋਟਰ ਸੂਚੀ ਦਾ ਖਰੜਾ 3 ਅਗਸਤ ਨੂੰ ਪ੍ਰਕਾਸ਼ਿਤ ਹੋਵੇਗਾ। ਜੇਕਰ ਕੋਈ ਇਸ ਤੋਂ ਪਹਿਲਾਂ ਫਾਰਮ ਨਹੀਂ ਭਰ ਸਕਿਆ ਤਾਂ ਉਹ 3 ਅਗਸਤ ਤੋਂ 2 ਸਤੰਬਰ ਤੱਕ ਡੈਕਲਾਰੇਸ਼ਨ ਫਾਰਮ ਨਾਲ ਫਾਰਮ-6 ਜਮ੍ਹਾਂ ਕਰਵਾ ਸਕਦਾ ਹੈ। ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਜਾਰੀ ਹੋਵੇਗੀ। ਮਾਨ ਨੇ ਸਪੱਸ਼ਟ ਕੀਤਾ ਕਿ ਫਾਰਮ ਨਾ ਭਰਨ ਵਾਲਿਆਂ ਦਾ ਨਾਂ ਖਰੜੇ ‘ਚ ਸ਼ਾਮਲ ਨਹੀਂ ਹੋਵੇਗਾ।
ਮੁੱਖ ਮੰਤਰੀ ਨੇ ਵਚਨ ਦਿੱਤਾ ਕਿ SIR ਦੀ ਪ੍ਰਕਿਰਿਆ ਦੌਰਾਨ ਕਿਸੇ ਦੀ ਵੀ ਅਸਲੀ ਵੋਟ ਨਹੀਂ ਕੱਟੀ ਜਾਵੇਗੀ। ਸਰਕਾਰ ਗੈਰ-ਹਾਜ਼ਰ, ਸ਼ਿਫਟ ਹੋਏ, ਮ੍ਰਿਤਕ ਅਤੇ ਦੋਹਰੀ ਵੋਟ ਵਾਲਿਆਂ ਦੀ ਗੁਆਂਢੀਆਂ ਤੋਂ ਪੁੱਛਗਿੱਛ ਕਰਕੇ ਪੜਤਾਲ ਕਰੇਗੀ। ਉਨ੍ਹਾਂ ਕਿਹਾ, “ਸੂਬਾ ਸਰਕਾਰ ਹਰ ਯੋਗ ਵੋਟਰ ਦੇ ਜਮਹੂਰੀ ਹੱਕਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਚੌਕਸ ਹੈ।”




More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।