Director : Manvir Singh Walia
Editor : Jatin Kumar Sahota
ਜਲੰਧਰ, 2 ਜੁਲਾਈ : Prime Punjab
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਪੂਰਥਲਾ ਦੇ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਪਰਮਜੀਤ ਸਿੰਘ ਨੂੰ ਰਿਸ਼ਵਤ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਹੈ। ਉਸ ‘ਤੇ ਸਤਿੰਦਰ ਬੀਰ ਸਿੰਘ ਦੀ ਫਰਮ ‘ਐਜੂਰਾਈਜ਼ ਐਂਟਰਪ੍ਰਾਈਜ਼’ ਨੂੰ ਸਾਈਕੋਮੈਟ੍ਰਿਕ ਟੈਸਟ ਦਾ ਕੰਮ ਅਲਾਟ ਕਰਨ ਬਦਲੇ ਪੈਸੇ ਮੰਗਣ ਦਾ ਦੋਸ਼ ਹੈ।
ਵਿਜੀਲੈਂਸ ਬੁਲਾਰੇ ਮੁਤਾਬਕ ਇਹ ਕਾਰਵਾਈ ਸੇਵਾਮੁਕਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਸਤਿੰਦਰ ਬੀਰ ਸਿੰਘ ਦੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਸ਼ਿਕਾਇਤ ਤੋਂ ਬਾਅਦ ਹੋਈ। ਸ਼ਿਕਾਇਤਕਰਤਾ ਨੇ 2025-26 ਸੈਸ਼ਨ ਲਈ ਭੁਲੱਥ ਬਲਾਕ ਦੇ 14 ਸਰਕਾਰੀ ਸਕੂਲਾਂ ਦੀਆਂ 187 ਵਿਦਿਆਰਥਣਾਂ ਦੀ ਮਨੋਵਿਗਿਆਨਕ ਟੈਸਟਿੰਗ ਲਈ ਆਪਣੀ ਕੰਪਨੀ ਦੀ ਫਾਈਲ ਜ਼ਿਲ੍ਹਾ ਸਿੱਖਿਆ ਅਫ਼ਸਰ ਕਪੂਰਥਲਾ ਨੂੰ ਦਿੱਤੀ ਸੀ।
ਜਾਂਚ ਦੌਰਾਨ ਪਤਾ ਲੱਗਾ ਕਿ ਮੁਲਜ਼ਮ ਪਰਮਜੀਤ ਸਿੰਘ ਨੇ ਸ਼ੁਰੂ ‘ਚ ਪ੍ਰਤੀ ਵਿਦਿਆਰਥਣ ₹200 ਰਿਸ਼ਵਤ ਮੰਗੀ, ਜਿਸ ਨੂੰ ਬਾਅਦ ‘ਚ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਨਾਂ ‘ਤੇ ਘਟਾ ਕੇ ₹150 ਕਰ ਦਿੱਤਾ। ਮਹੱਤਵਪੂਰਨ ਗੱਲ ਇਹ ਹੈ ਕਿ ਸਰਕਾਰ ਇਸ ਟੈਸਟ ਲਈ ਕੰਪਨੀ ਨੂੰ ਪ੍ਰਤੀ ਵਿਦਿਆਰਥਣ ₹700 ਅਦਾ ਕਰਦੀ ਹੈ। ਸ਼ਿਕਾਇਤਕਰਤਾ ਵੱਲੋਂ ਦਿੱਤੀਆਂ ਆਡੀਓ ਰਿਕਾਰਡਿੰਗਾਂ ‘ਚ ਦੋਸ਼ ਸੱਚ ਪਾਏ ਗਏ।
ਇਸ ਸਬੰਧ ‘ਚ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਵਿਜੀਲੈਂਸ ਨੇ ਕਿਹਾ ਕਿ ਜਾਂਚ ਦੌਰਾਨ ਇਸ ਮਾਮਲੇ ‘ਚ ਸ਼ਾਮਲ ਹੋਰ ਅਧਿਕਾਰੀਆਂ-ਕਰਮਚਾਰੀਆਂ ਦੀ ਭੂਮਿਕਾ ਦੀ ਵੀ ਪੜਤਾਲ ਕੀਤੀ ਜਾਵੇਗੀ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।