Director : Manvir Singh Walia
Editor : Jatin Kumar Sahota
ਜਲੰਧਰ, 1 ਜੁਲਾਈ : Prime Punjab
ਜਲੰਧਰ ਕ੍ਰਾਈਮ ਬ੍ਰਾਂਚ ਨੇ ਕਮਿਸ਼ਨਰ ਪੁਲਿਸ ਸ੍ਰੀ ਸਤਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਵੱਡੀ ਕਾਰਵਾਈ ਕਰਦੇ ਹੋਏ 255 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਕਾਰਵਾਈ ਇੰਸਪੈਕਟਰ ਸਰਬਜੀਤ ਸਿੰਘ ਦੀ ਟੀਮ ਨੇ ਕੀਤੀ।
ਗ੍ਰਿਫਤਾਰ ਮੁਲਜ਼ਮਾਂ ਦੀ ਪਛਾਣ ਸੁਨੀਲ ਕੁਮਾਰ ਉਰਫ ਸ਼ੀਲਾ, 27 ਸਾਲ ਅਤੇ ਸਮੀਰ, 21 ਸਾਲ, ਵਾਸੀ ਪਿੰਡ ਲੱਖਣਪਾਲ ਥਾਣਾ ਸਦਰ ਜਲੰਧਰ ਵਜੋਂ ਹੋਈ ਹੈ। ਦੋਵੇਂ 30 ਜੂਨ ਨੂੰ ਮੈਕਡੋਨਲਡ ਟੀ-ਪੁਆਇੰਟ ਤੋਂ ਜਮਸ਼ੇਰ ਰੋਡ ਵੱਲ ਪੈਦਲ ਜਾ ਰਹੇ ਸਨ।
ਸ਼ੱਕ ਦੇ ਆਧਾਰ ‘ਤੇ ਤਲਾਸ਼ੀ ਲੈਣ ‘ਤੇ ਉਨ੍ਹਾਂ ਦੇ ਬੈਗ ‘ਚੋਂ 255 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਕੈਂਟ ‘ਚ NDPS ਐਕਟ ਤਹਿਤ ਕੇਸ ਨੰਬਰ 110 ਦਰਜ ਕਰਕੇ ਦੋਵਾਂ ਨੂੰ ਅਦਾਲਤ ‘ਚ ਪੇਸ਼ ਕਰਕੇ 3 ਦਿਨ ਦਾ ਰਿਮਾਂਡ ਲਿਆ ਗਿਆ ਹੈ।
ਪੁੱਛਗਿੱਛ ‘ਚ ਸਾਹਮਣੇ ਆਇਆ ਕਿ ਸੁਨੀਲ ਕੁਮਾਰ ‘ਤੇ ਪਹਿਲਾਂ ਵੀ ਥਾਣਾ ਫਿਲੌਰ ‘ਚ 21 ਗ੍ਰਾਮ ਹੈਰੋਇਨ ਦੇ ਮਾਮਲੇ ‘ਚ ਕੇਸ ਦਰਜ ਹੈ, ਜਦਕਿ ਸਮੀਰ ਦਾ ਕੋਈ ਪੁਰਾਣਾ ਰਿਕਾਰਡ ਨਹੀਂ ਹੈ। ਪੁਲਿਸ ਦੋਵਾਂ ਦੇ ਨੈਟਵਰਕ ਦੀ ਜਾਂਚ ਕਰ ਰਹੀ ਹੈ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।