ਜਲੰਧਰ, 04 ਜੁਲਾਈ : Prime Punjab
ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖਿਲਾਫ਼ ਆਪਣੀ ਮੁਹਿੰਮ ਹੋਰ ਤੇਜ਼ ਕਰ ਦਿੱਤੀ ਹੈ। ਪਿਛਲੇ 1 ਸਾਲ ਵਿੱਚ ਸੂਬੇ ਭਰ ਵਿੱਚ 29 ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨਾਂ ਵਿੱਚ 956 FIR ਦਰਜ ਕਰਕੇ 729 ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ ਹਨ। DGP ਗੌਰਵ ਯਾਦਵ ਨੇ ਕਿਹਾ ਕਿ ਹਰ ਜ਼ਿਲ੍ਹੇ ਅਤੇ ਕਮਿਸ਼ਨਰੇਟ ਵਿੱਚ ਵਿਸ਼ੇਸ਼ ਸਾਈਬਰ ਪੁਲਿਸ ਸਟੇਸ਼ਨ ਬਣਨ ਨਾਲ ਕਾਰਵਾਈ ਹੋਰ ਪ੍ਰਭਾਵਸ਼ਾਲੀ ਹੋਈ ਹੈ।
ਲੁਧਿਆਣਾ ਕਮਿਸ਼ਨਰੇਟ ਨੇ 86 ਮਾਮਲਿਆਂ ਵਿੱਚ 181 ਗ੍ਰਿਫ਼ਤਾਰੀਆਂ ਕੀਤੀਆਂ, ਜਦਕਿ ਖੰਨਾ ਵਿੱਚ 31 FIR ਵਿੱਚ 74, ਐੱਸ.ਏ.ਐੱਸ ਨਗਰ ਵਿੱਚ 52 ਮਾਮਲਿਆਂ ਵਿੱਚ 57 ਅਤੇ ਪਟਿਆਲਾ ਵਿੱਚ 74 FIR ਵਿੱਚ ਕਰੀਬ 40 ਗ੍ਰਿਫ਼ਤਾਰੀਆਂ ਹੋਈਆਂ। ਮਈ 2025 ਤੋਂ ਹੁਣ ਤੱਕ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਵੀ 57 FIR ਦਰਜ ਕਰਕੇ 56 ਮੁਲਜ਼ਮ ਫੜੇ ਹਨ।
ਪੁਲਿਸ ਨੇ ਕੰਬੋਡੀਆ ਅਤੇ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਦੇ ਸਕੈਮ ਕੰਪਾਊਂਡਾਂ ਨਾਲ ਜੁੜੇ ਨੈੱਟਵਰਕ ਦਾ ਵੀ ਖੁਲਾਸਾ ਕੀਤਾ। ਜਾਂਚ ਵਿੱਚ ਪਤਾ ਲੱਗਾ ਕਿ ਟ੍ਰੈਵਲ ਏਜੰਟ ਅਤੇ ਭਰਤੀ ਵਿਚੋਲੇ ਲੋਕਾਂ ਨੂੰ ਵਿਦੇਸ਼ ਭੇਜ ਕੇ ਸਾਈਬਰ ਧੋਖਾਧੜੀ ਕਰਵਾਉਂਦੇ ਸਨ। ਇਸ ਤੋਂ ਇਲਾਵਾ ਮਿਊਲ ਖਾਤਿਆਂ ਦੇ ਨੈੱਟਵਰਕ ਵਿੱਚੋਂ 3 ਮੁਲਜ਼ਮ ਫੜੇ ਗਏ, ਜਿਨ੍ਹਾਂ ਕੋਲੋਂ 20 ਲੱਖ ਰੁਪਏ, ATM ਕਾਰਡ, ਲੈਪਟਾਪ ਅਤੇ ਕ੍ਰਿਪਟੋਕਰੰਸੀ ਬਰਾਮਦ ਹੋਈ।
DGP ਨੇ ਦੱਸਿਆ ਕਿ ਕਾਰਵਾਈ ਦੇ ਨਾਲ-ਨਾਲ ਸੂਬੇ ਭਰ ਵਿੱਚ 657 ਜਾਗਰੂਕਤਾ ਪ੍ਰੋਗਰਾਮ ਵੀ ਚਲਾਏ ਗਏ ਹਨ। ਲੋਕਾਂ ਨੂੰ ਸਾਈਬਰ ਧੋਖਾਧੜੀ ਤੋਂ ਬਚਣ ਅਤੇ ਕਿਸੇ ਵੀ ਘਟਨਾ ਦੀ ਤੁਰੰਤ 1930 ਹੈਲਪਲਾਈਨ ‘ਤੇ ਰਿਪੋਰਟ ਕਰਨ ਦੀ ਅਪੀਲ ਕੀਤੀ ਗਈ ਹੈ। ਪੰਜਾਬ ਪੁਲਿਸ ਨੇ ਸਖ਼ਤ ਕਾਨੂੰਨੀ ਕਾਰਵਾਈ ਅਤੇ ਲੋਕ ਜਾਗਰੂਕਤਾ ਨਾਲ ਸਾਈਬਰ ਅਪਰਾਧ ਨੂੰ ਰੋਕਣ ਦਾ ਵਾਅਦਾ ਕੀਤਾ ਹੈ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।