Director : Manvir Singh Walia
Editor : Jatin Kumar Sahota
ਜਲੰਧਰ, 05 ਜੁਲਾਈ : Prime Punjab
ਹੁਸ਼ਿਆਰਪੁਰ ਦੀ ਜ਼ਿਲ੍ਹਾ ਜੇਲ੍ਹ ‘ਚੋਂ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ। ਵੀਡੀਓ ‘ਚ ਉਸ ਨੇ ਜੇਲ੍ਹ ਪ੍ਰਸ਼ਾਸਨ ‘ਤੇ ਨਸ਼ਾ ਵੇਚਣ ਅਤੇ ਕੈਦੀਆਂ ਨੂੰ ਮੋਬਾਈਲ ਮੁਹੱਈਆ ਕਰਵਾਉਣ ਦੇ ਗੰਭੀਰ ਦੋਸ਼ ਲਾਏ ਸਨ। ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਤੁਰੰਤ ਜਾਂਚ ਸ਼ੁਰੂ ਕੀਤੀ।
SSP ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਜਾਂਚ ‘ਚ ਪਤਾ ਲੱਗਾ ਕਿ ਜੇਲ੍ਹ ਦੇ ਕਈ ਕਰਮਚਾਰੀ ਹੀ ਅੰਦਰ ਬੈਠੇ ਗੈਂਗਸਟਰਾਂ ਨੂੰ ਨਸ਼ਾ ਅਤੇ ਮੋਬਾਈਲ ਸਪਲਾਈ ਕਰਦੇ ਸਨ। ਇਸ ਸਬੰਧ ‘ਚ 12 ਵਿਅਕਤੀਆਂ ਖਿਲਾਫ FIR ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਹੋਏ ਲੋਕਾਂ ‘ਚ ਡਿਪਟੀ ਜੇਲ੍ਹ ਸੁਪਰਡੈਂਟ/ਸਹਾਇਕ ਜੇਲਰ ਅਤੇ ਵਾਰਡਨ ਵੀ ਸ਼ਾਮਲ ਹਨ।
SSP ਨੇ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ ਅਤੇ ਦੋਸ਼ੀਆਂ ਦਾ ਰਿਮਾਂਡ ਲਿਆ ਜਾਵੇਗਾ। ਇਸ ਦਾ ਮਕਸਦ ਸਪਲਾਈ ਚੇਨ ਦੇ ਹੋਰ ਲਿੰਕਾਂ ਦਾ ਪਤਾ ਲਗਾਉਣਾ ਹੈ। ਜੇਕਰ ਜਾਂਚ ‘ਚ ਹੋਰ ਕਿਸੇ ਦਾ ਨਾਮ ਸਾਹਮਣੇ ਆਉਂਦਾ ਹੈ ਤਾਂ ਉਸ ਖਿਲਾਫ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

More Stories
ਵਿਜੀਲੈਂਸ ਬਿਊਰੋ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੂੰ ਕੀਤਾ ਗ੍ਰਿਫ਼ਤਾਰ
15 ਅਗਸਤ ਤੋਂ ਪਹਿਲਾਂ ਪੰਜਾਬ ‘ਚ ਹਾਈ ਅਲਰਟ: ISI ਦੇ ਇਸ਼ਾਰੇ ‘ਤੇ ਅੱਤਵਾਦੀ ਸੰਗਠਨ ਮਾਹੌਲ ਖ਼ਰਾਬ ਕਰਨ ਦੀ ਫ਼ਿਰਾਕ ‘ਚ।
ਸੰਗਰੂਰ BJP ਦਫ਼ਤਰ ‘ਤੇ ਪੈਟਰੋਲ ਬੰਬ ਹਮਲਾ 24 ਘੰਟੇ ‘ਚ ਸੁਲਝਿਆ: 2 ਗ੍ਰਿਫ਼ਤਾਰ, “ਰਾਣਾ ਭਾਈ” ਦੇ ਸੰਪਰਕ ‘ਚ ਸਨ ਮੁਲਜ਼ਮ।