Director : Manvir Singh Walia
ਜਲੰਧਰ, 6 ਜੁਲਾਈ : Prime Punjab
ਭਾਰਤੀ ਜਨਤਾ ਪਾਰਟੀ ਜਲੰਧਰ ਵੱਲੋਂ ਭਾਰਤੀ ਜਨਸੰਘ ਦੇ ਸੰਸਥਾਪਕ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦਾ ਜਨਮ ਦਿਵਸ ਜ਼ਿਲ੍ਹਾ ਦਫ਼ਤਰ ਵਿੱਚ ਸ਼ਰਧਾ ਅਤੇ ਰਾਸ਼ਟਰਭਗਤੀ ਨਾਲ ਮਨਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਦੇਵਿੰਦਰ ਭਾਰਦਵਾਜ ਨੇ ਕੀਤੀ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਭਾਸ਼ ਸੂਦ, ਨਵਲ ਕੰਬੋਜ, ਸਾਬਕਾ ਵਿਧਾਇਕ ਜਗਬੀਰ ਬਰਾੜ ਅਤੇ ਹੋਰ ਆਗੂਆਂ ਨੇ ਡਾ. ਮੁਖਰਜੀ ਦੇ ਚਿੱਤਰ ‘ਤੇ ਫੁੱਲ ਭੇਟ ਕਰਕੇ ਸ਼ਰਧਾਂਜਲੀ ਦਿੱਤੀ।
ਦੇਵਿੰਦਰ ਭਾਰਦਵਾਜ ਨੇ ਕਿਹਾ ਕਿ ਡਾ. ਮੁਖਰਜੀ ਨੇ “ਇੱਕ ਦੇਸ਼ ਵਿੱਚ ਦੋ ਵਿਧਾਨ ਨਹੀਂ ਚੱਲਣਗੇ” ਦਾ ਨਾਅਰਾ ਦੇ ਕੇ ਰਾਸ਼ਟਰ ਦੀ ਏਕਤਾ ਲਈ ਬਲਿਦਾਨ ਦਿੱਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾ ਕੇ ਭਾਜਪਾ ਨੇ ਉਨ੍ਹਾਂ ਦੇ ਸੰਕਲਪ ਨੂੰ ਪੂਰਾ ਕੀਤਾ ਅਤੇ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਦਿੱਤੀ। ਅੱਜ ਦੇਸ਼ “ਰਾਸ਼ਟਰ ਪਹਿਲਾਂ” ਦੀ ਭਾਵਨਾ ਨਾਲ ਅੱਗੇ ਵੱਧ ਰਿਹਾ ਹੈ।
ਇਸ ਦੌਰਾਨ ਜ਼ਿਲ੍ਹਾ ਮਹਾਮੰਤਰੀ ਅਸ਼ੋਕ ਸਰੀਨ ਹਿੱਕੀ ਦੀ ਅਗਵਾਈ ਵਿੱਚ ਪੌਧਾਰੋਪਣ ਮੁਹਿੰਮ ਵੀ ਚਲਾਈ ਗਈ। ਮੰਡਲ ਪ੍ਰਧਾਨ ਰਾਜੇਸ਼ ਮਲਹੋਤਰਾ, ਹਿਮਾਂਸ਼ੂ ਸ਼ਰਮਾ, ਸਨੀ ਸ਼ਰਮਾ ਸਮੇਤ ਕਈ ਵਰਕਰਾਂ ਨੇ ਪੌਦੇ ਲਗਾ ਕੇ ਵਾਤਾਵਰਣ ਸੰਭਾਲ ਅਤੇ ਸਵੱਛ ਭਾਰਤ ਦਾ ਸੰਦੇਸ਼ ਦਿੱਤਾ। ਅਸ਼ੋਕ ਸਰੀਨ ਹਿੱਕੀ ਨੇ ਕਿਹਾ ਕਿ ਭਾਜਪਾ ਡਾ. ਮੁਖਰਜੀ ਦੇ ਵਿਚਾਰਾਂ ਨੂੰ ਸੇਵਾ ਅਤੇ ਵਿਕਾਸ ਰਾਹੀਂ ਜ਼ਮੀਨ ‘ਤੇ ਉਤਾਰ ਰਹੀ ਹੈ।
ਸਮਾਗਮ ਦੇ ਅੰਤ ‘ਚ ਸਾਰੇ ਵਰਕਰਾਂ ਨੇ ਡਾ. ਮੁਖਰਜੀ ਦੇ ਆਦਰਸ਼ਾਂ ‘ਤੇ ਚੱਲਣ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦਾ ਸੰਕਲਪ ਲਿਆ। ਇਸ ਮੌਕੇ ਅਨੁ ਸ਼ਰਮਾ, ਮੀਨੂ ਸ਼ਰਮਾ, ਮਨੀਸ਼ ਬਲ, ਦੀਪਾਲੀ ਬਾਗੜੀਆ, ਰਾਜਨ ਮਲਹਨ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਹਾਜ਼ਰ ਸਨ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।