ਜਲੰਧਰ, 06 ਜੁਲਾਈ : Prime Punjab
ਜਲੰਧਰ ਦੇ ਆਦਮਪੁਰ ਇਲਾਕੇ ‘ਚ ਐਤਵਾਰ ਦੁਪਹਿਰ ਨੂੰ ਗੋਲੀਆਂ ਦੀ ਗੂੰਜ ਨਾਲ ਇਲਾਕਾ ਹਿਲ ਗਿਆ। ਪਿੰਡ ਡਰੌਲੀ ਕਲਾਂ ‘ਚ ਕੁਝ ਅਣਪਛਾਤੇ ਲੋਕਾਂ ਨੇ ਇੱਕ ਨੌਜਵਾਨ ‘ਤੇ ਤਾਬੜ-ਤੋੜ ਗੋਲੀਆਂ ਚਲਾ ਦਿੱਤੀਆਂ। ਗਵਾਹਾਂ ਮੁਤਾਬਕ 7-8 ਰਾਊਂਡ ਫਾਇਰ ਹੋਣ ਦੀ ਆਵਾਜ਼ ਸੁਣੀ ਗਈ, ਜਿਸ ਤੋਂ ਬਾਅਦ ਪਿੰਡ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਮ੍ਰਿਤਕ ਦੀ ਪਛਾਣ ਪਿੰਡ ਢਾਮੂੜਾ ਦੇ ਰਹਿਣ ਵਾਲੇ 26 ਸਾਲਾ ਦਵਿੰਦਰ ਸਿੰਘ ਉਰਫ਼ ਬਾਜਾ ਵਜੋਂ ਹੋਈ ਹੈ। ਪੁਲਿਸ ਅਨੁਸਾਰ ਉਹ ਉਸ ਸਮੇਂ ਆਪਣੇ ਦੋਸਤ ਦੇ ਘਰ ਗਿਆ ਸੀ। ਕਿਸੇ ਪੁਰਾਣੇ ਵਿਵਾਦ ਨੂੰ ਲੈ ਕੇ ਬਹਿਸ ਹੋਈ ਅਤੇ ਬਹਿਸ ਨੇ ਗੋਲੀਬਾਰੀ ਦਾ ਰੂਪ ਲੈ ਲਿਆ। ਮੁੱਢਲੀ ਜਾਂਚ ‘ਚ ਨਿੱਜੀ ਰੰਜਿਸ਼ ਨੂੰ ਕਤਲ ਦੀ ਵਜ੍ਹਾ ਮੰਨਿਆ ਜਾ ਰਿਹਾ ਹੈ।
ਸੂਚਨਾ ਮਿਲਦੇ ਹੀ ਆਦਮਪੁਰ ਪੁਲਿਸ ਅਤੇ CIA ਸਟਾਫ਼ ਮੌਕੇ ‘ਤੇ ਪਹੁੰਚ ਗਿਆ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੁੱਖ ਮੁਲਜ਼ਮ ਨੂੰ ਕਾਬੂ ਕਰ ਲਿਆ ਅਤੇ ਉਸ ਕੋਲੋਂ ਵਾਰਦਾਤ ‘ਚ ਵਰਤੀ ਗਈ ਪਿਸਤੌਲ ਵੀ ਬਰਾਮਦ ਕਰ ਲਈ। ਬਾਕੀ ਮੁਲਜ਼ਮਾਂ ਦੀ ਭਾਲ ਲਈ ਪੁਲਿਸ ਵੱਲੋਂ ਛਾਪੇਮਾਰੀ ਜਾਰੀ ਹੈ।
ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੇ ਸਾਰੇ ਪਹਿਲੂਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੀ ਸਾਜ਼ਿਸ਼ ਦਾ ਪਤਾ ਲੱਗ ਸਕੇ। ਇਲਾਕੇ ‘ਚ ਅਮਨ-ਕਾਨੂੰਨ ਬਣਾਈ ਰੱਖਣ ਲਈ ਵਾਧੂ ਪੁਲਿਸ ਤਾਇਨਾਤ ਕੀਤੀ ਗਈ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਅਫਵਾਹ ‘ਤੇ ਧਿਆਨ ਨਾ ਦੇਣ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।