Director : Manvir Singh Walia
Editor : Jatin Kumar Sahota
ਜਲੰਧਰ, 07 ਜੁਲਾਈ : Prime Punjab
ਜਲੰਧਰ ਦੇ ਸੁਬਾਣਾ ਇਲਾਕੇ ‘ਚ ਸੋਮਵਾਰ ਨੂੰ ਪੁਲਿਸ ਅਤੇ ਇੱਕ ਬਦਮਾਸ਼ ਵਿਚਾਲੇ ਮੁਕਾਬਲਾ ਹੋ ਗਿਆ। ਪੁਲਿਸ ਦੀ ਜਵਾਬੀ ਫਾਇਰਿੰਗ ‘ਚ ਮੁਲਜ਼ਮ ਦੀ ਲੱਤ ‘ਚ ਗੋਲੀ ਲੱਗ ਗਈ। ਜ਼ਖ਼ਮੀ ਹਾਲਤ ‘ਚ ਮੁਲਜ਼ਮ ਨੂੰ ਕਾਬੂ ਕਰਕੇ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਮੁਲਜ਼ਮ ਦੀ ਪਛਾਣ ਬਿਹਾਰ ਦੇ ਦਰਭੰਗਾ ਵਾਸੀ ਸ਼ਾਮ ਦਾਸ ਵਜੋਂ ਹੋਈ ਹੈ। ਪੁਲਿਸ ਅਨੁਸਾਰ ਸ਼ਾਮ ਦਾਸ ਗੜਾ ਰੋਡ ‘ਤੇ ਗੋਲੀਬਾਰੀ ਦੇ ਮਾਮਲੇ ‘ਚ ਲੋੜੀਂਦਾ ਸੀ। ਜਦੋਂ ਪੁਲਿਸ ਪਾਰਟੀ ਉਸਨੂੰ ਗ੍ਰਿਫਤਾਰ ਕਰਨ ਗਈ ਤਾਂ ਉਸਨੇ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ।
ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਜਲੰਧਰ ਕੈਂਟ ਦੇ ਜਮਸ਼ੇਰ ਖਾਸ ਕੋਲ ਗੜਾ ਰੋਡ ‘ਤੇ ਲੁਕਿਆ ਹੈ। ਘੇਰਾਬੰਦੀ ਦੌਰਾਨ ਉਸਨੇ ਆਤਮ-ਸਮਰਪਣ ਦੀ ਬਜਾਏ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ‘ਚ ਪੁਲਿਸ ਮੁਲਾਜ਼ਮ ਵਾਲ-ਵਾਲ ਬਚ ਗਏ।
ਐਸਪੀ ਰਾਕੇਸ਼ ਯਾਦਵ ਨੇ ਦੱਸਿਆ ਕਿ ਸ਼ਾਮ ਦਾਸ 4 ਜੁਲਾਈ ਨੂੰ NDPS ਮਾਮਲੇ ‘ਚ ਗ੍ਰਿਫਤਾਰ ਹੋਇਆ ਸੀ। ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਉਹ 2025 ‘ਚ ਅਮਰਜੀਤ ਨਾਮ ਦੇ ਵਿਅਕਤੀ ‘ਤੇ ਗੋਲੀ ਚਲਾਉਣ ਦੇ ਮਾਮਲੇ ‘ਚ ਵੀ ਭਗੌੜਾ ਸੀ। ਅੱਜ ਅਸਲਾ ਰਿਕਵਰੀ ਲਈ ਲਿਆਂਦੇ ਸਮੇਂ ਉਸਨੇ ਹਮਲਾ ਕੀਤਾ। ਮਾਮਲੇ ਦੀ ਜਾਂਚ ਜਾਰੀ ਹੈ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।