Pages

Pages

650ਵੇਂ ਪ੍ਰਕਾਸ਼ ਪੁਰਬ ‘ਤੇ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ: 13 ਹਜ਼ਾਰ ਪਿੰਡਾਂ ‘ਚ ਗੁਰੂ ਰਵਿਦਾਸ ਜੀ ਦੀ ਦਸਤਾਵੇਜ਼ੀ ਫਿਲਮ।

Director : Manvir Singh Walia 

Editor : Jatin Kumar Sahota 

ਜਲੰਧਰ, 07 ਜੁਲਾਈ : Prime Punjab 

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਮਨਾ ਰਹੀ ਹੈ। ਸੈਰ-ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸੂਬੇ ਦੇ 13 ਹਜ਼ਾਰ ਤੋਂ ਵੱਧ ਪਿੰਡਾਂ ‘ਚ ਮੋਬਾਈਲ ਐਲਈਡੀ ਵੈਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਫਿਲਮ ਦਿਖਾਈ ਜਾ ਰਹੀ ਹੈ।

 

ਗੁਰੂ ਜੀ ਦੇ ਪਿਆਰ ਅਤੇ ਸਮਾਨਤਾ ਦੇ ਸੰਦੇਸ਼ ਨੂੰ ਪਹੁੰਚਾਉਣ ਲਈ ਵੈਨਾਂ ‘ਤੇ ਵੱਡੀਆਂ ਸਕ੍ਰੀਨਾਂ ਲਗਾਈਆਂ ਗਈਆਂ ਹਨ। ਇਸ ਦੇ ਨਾਲ ਵਾਰਾਣਸੀ, ਫਰੀਦਕੋਟ, ਜੰਮੂ ਅਤੇ ਬਠਿੰਡਾ ਤੋਂ 4 ਸ਼ੋਭਾ ਯਾਤਰਾਵਾਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਇਕੱਠੀਆਂ ਹੋਣਗੀਆਂ। ਸ਼ਰਧਾਲੂ ਵਾਰਾਣਸੀ ‘ਚ ਗੁਰੂ ਜੀ ਦੇ ਜਨਮ ਅਸਥਾਨ ਦੇ ਦਰਸ਼ਨ ਵੀ ਕਰਨਗੇ।

 

ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ‘ਚ ਗੁਰੂ ਜੀ ਦੀਆਂ ਸਿੱਖਿਆਵਾਂ ‘ਤੇ ਸੈਮੀਨਾਰ ਹੋਣਗੇ। ਸਾਲ ਭਰ ਖੂਨਦਾਨ ਕੈਂਪ, ਮੈਰਾਥਨ, ਸਾਈਕਲ ਰੈਲੀਆਂ ਅਤੇ ਕੀਰਤਨ ਸਮਾਗਮ ਵੀ ਕਰਵਾਏ ਜਾਣਗੇ ਤਾਂ ਜੋ ਨੌਜਵਾਨਾਂ ਤੱਕ ਗੁਰੂ ਜੀ ਦਾ ਫਲਸਫਾ ਪਹੁੰਚਾਇਆ ਜਾ ਸਕੇ।

 

ਪ੍ਰਕਾਸ਼ ਪੁਰਬ ‘ਤੇ ਪੰਜਾਬ ਸਰਕਾਰ ਹਰ ਜ਼ਿਲ੍ਹੇ ‘ਚ 6.5 ਲੱਖ ਬੂਟੇ ਲਗਾਏਗੀ। ਮੰਤਰੀ ਸੌਂਦ ਨੇ ਕਿਹਾ ਕਿ ਇਹ ਕਦਮ ਗੁਰੂ ਜੀ ਦੀਆਂ ਵਾਤਾਵਰਣ ਸਬੰਧੀ ਸਿੱਖਿਆਵਾਂ ਨਾਲ ਜੁੜਿਆ ਹੈ। ਸਰਕਾਰ ਦਾ ਮਕਸਦ ਇਸ ਇਤਿਹਾਸਕ ਮੌਕੇ ਨੂੰ ਸਮਾਜ ਭਲਾਈ ਨਾਲ ਜੋੜਨਾ ਹੈ।