Director : Manvir Singh Walia
Editor : Jatin Kumar Sahota
ਜਲੰਧਰ, 12 ਜੁਲਾਈ : Prime Punjab
ਯੂਪੀ ਦੇ ਗਾਜ਼ੀਆਬਾਦ ‘ਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਵਾਪਰੀ। ਰਾਜ ਨਗਰ ਐਕਸਟੈਂਸ਼ਨ ‘ਚ ਨਿਰਮਾਣ ਅਧੀਨ ਮਾਲ ਦੇ ਬੇਸਮੈਂਟ ‘ਚੋਂ 7 ਸਾਲ ਦੀ ਬੱਚੀ ਦੀ ਲਾਸ਼ ਮਿਲੀ। ਡਾਕਟਰਾਂ ਨੇ ਦੱਸਿਆ ਕਿ ਬੱਚੀ ਨਾਲ ਬਲਾਤਕਾਰ ਕੀਤਾ ਗਿਆ ਅਤੇ ਫਿਰ ਸਿਰ ‘ਚ ਵਾਰ ਕਰਕੇ ਮਾਰ ਦਿੱਤਾ ਗਿਆ।
ਬੱਚੀ ਦੇ ਮਾਪੇ ਉਸੇ ਸਾਈਟ ‘ਤੇ ਮਜ਼ਦੂਰੀ ਕਰਦੇ ਹਨ। ਸ਼ੁੱਕਰਵਾਰ ਸ਼ਾਮ ਤੋਂ ਗਾਇਬ ਬੱਚੀ ਨੂੰ ਪਰਿਵਾਰ ਰਾਤ ਭਰ ਭਾਲਦਾ ਰਿਹਾ। ਸ਼ਨੀਵਾਰ ਸਵੇਰੇ 1 ਵਜੇ ਲਾਸ਼ ਮਿਲਣ ਦੀ ਸੂਚਨਾ ਮਿਲੀ। ਪੁਲਸ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ।
ਹੁਣ ਤੱਕ 4-5 ਸ਼ੱਕੀਆਂ ਨੂੰ ਫੜਿਆ ਗਿਆ ਹੈ ਅਤੇ 2 ਅਜੇ ਫਰਾਰ ਹਨ। ਪੁਲਸ ਮੁਤਾਬਕ ਮਾਮਲਾ ਪੋਕਸੋ ਸਮੇਤ ਗੰਭੀਰ ਧਾਰਾਵਾਂ ਹੇਠ ਦਰਜ ਕੀਤਾ ਗਿਆ ਹੈ। ਘਟਨਾ ਤੋਂ ਗੁੱਸੇ ‘ਚ ਆਏ ਲੋਕਾਂ ਨੇ ਸਾਈਟ ਦੇ ਗਾਰਡ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਇਲਾਕੇ ‘ਚ ਵਾਧੂ ਪੁਲਸ ਫੋਰਸ ਤਾਇਨਾਤ ਹੈ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।