Pages

Pages

ਸੀਆਈਏ ਜਲੰਧਰ ਦਿਹਾਤੀ ਦੀ ਵੱਡੀ ਸਫ਼ਲਤਾ: 300 ਗ੍ਰਾਮ ਹੈਰੋਇਨ ਸਮੇਤ ਬਟਾਲਾ ਦਾ ਨਸ਼ਾ ਤਸਕਰ ਗ੍ਰਿਫ਼ਤਾਰ।

Director : Manvir Singh Walia 

Editor : Jatin Kumar Sahota 

ਜਲੰਧਰ, 13 ਜੁਲਾਈ : Prime Punjab 

ਜਲੰਧਰ ਦਿਹਾਤੀ ਪੁਲਿਸ ਦੇ ਸੀਆਈਏ ਸਟਾਫ਼ ਨੇ SSP ਹਰਵਿੰਦਰ ਸਿੰਘ ਵਿਰਕ ਦੇ ਨਿਰਦੇਸ਼ਾਂ ‘ਤੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ 300 ਗ੍ਰਾਮ ਹੈਰੋਇਨ ਸਮੇਤ ਇੱਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਬਲਜੀਤ ਸਿੰਘ ਉਰਫ਼ ਬੱਲ, ਪੁੱਤਰ ਬਲਵਿੰਦਰ ਸਿੰਘ, ਵਾਸੀ ਪਿੰਡ ਛਿੱਟ, ਥਾਣਾ ਸਦਰ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ।

 

SP ਤਫ਼ਤੀਸ਼ ਵਿਨੀਤ ਆਹਲਾਵਤ ਅਤੇ DSP ਲਖਵਿੰਦਰ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਪੁਸ਼ਪ ਬਾਲੀ ਦੀ ਟੀਮ ਨੇ 12 ਜੁਲਾਈ ਨੂੰ ਜਲੰਧਰ-ਹੁਸ਼ਿਆਰਪੁਰ ਰੋਡ ‘ਤੇ ਪਿੰਡ ਜੋਹਲ ਨੇੜੇ ਮੱਛੀ ਗੇਟ ‘ਤੇ ਚੈਕਿੰਗ ਦੌਰਾਨ ਬਲਜੀਤ ਨੂੰ ਕਿੱਟ ਬੈਗ ਸਮੇਤ ਸ਼ੱਕੀ ਹਾਲਤ ‘ਚ ਫੜਿਆ। DSP ਰਾਜੀਵ ਕੁਮਾਰ ਦੀ ਹਾਜ਼ਰੀ ‘ਚ ਤਲਾਸ਼ੀ ਲੈਣ ‘ਤੇ ਬੈਗ ‘ਚੋਂ 300 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧ ‘ਚ ਥਾਣਾ ਪਤਾਰਾ ‘ਚ FIR ਨੰਬਰ 66, ਧਾਰਾ 21(ਸੀ), 61, 85 NDPS ਐਕਟ ਤਹਿਤ ਕੇਸ ਦਰਜ ਕੀਤਾ ਗਿਆ।

 

ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਉਹ ਸਰਹੱਦੀ ਖੇਤਰ ਤੋਂ ਹੈਰੋਇਨ ਲਿਆ ਕੇ ਜਲੰਧਰ ਦੇ ਪਤਾਰਾ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਸਪਲਾਈ ਕਰਦਾ ਸੀ। ਉਹ ਪਹਿਲਾਂ ਖੁਦ ਵੀ ਨਸ਼ੇ ਦਾ ਆਦੀ ਸੀ ਅਤੇ 2025 ‘ਚ ਨਸ਼ਾ ਛੁਡਾਊ ਕੇਂਦਰ ਤੋਂ ਇਲਾਜ ਕਰਵਾ ਚੁੱਕਾ ਹੈ। ਉਸ ਖ਼ਿਲਾਫ਼ 28 ਮਈ 2025 ਨੂੰ ਥਾਣਾ ਸਦਰ ਕਪੂਰਥਲਾ ‘ਚ ਅਸਲਾ ਐਕਟ ਤਹਿਤ ਕੇਸ ਵੀ ਦਰਜ ਹੈ, ਜਿਸ ‘ਚ ਉਹ ਜ਼ਮਾਨਤ ‘ਤੇ ਸੀ।

 

SSP ਨੇ ਦੱਸਿਆ ਕਿ ਮੁਲਜ਼ਮ ਦਾ ਪੁਲਿਸ ਰਿਮਾਂਡ ਲੈ ਕੇ ਹੈਰੋਇਨ ਦੇ ਸਰੋਤ, ਸਪਲਾਈ ਲੜੀ ਅਤੇ ਇਸ ਨਾਲ ਜੁੜੇ ਹੋਰ ਲੋਕਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਨਸ਼ਾ ਤਸਕਰੀ ਰਾਹੀਂ ਬਣਾਈ ਗਈ ਕਿਸੇ ਵੀ ਜਾਇਦਾਦ ਦੀ ਪਛਾਣ ਕਰਕੇ ਉਸਨੂੰ ਕਾਨੂੰਨ ਅਨੁਸਾਰ ਅਟੈਚ ਵੀ ਕੀਤਾ ਜਾਵੇਗਾ। ਪੁਲਿਸ ਨੇ ਲੋਕਾਂ ਨੂੰ ਨਸ਼ਾ ਤਸਕਰੀ ਦੀ ਜਾਣਕਾਰੀ 112 ‘ਤੇ ਦੇਣ ਦੀ ਅਪੀਲ ਕੀਤੀ ਹੈ।