Director : Manvir Singh Walia
Editor : Jatin Kumar Sahota
ਜਲੰਧਰ, 14 ਜੁਲਾਈ : Prime Punjab
ਪੰਜਾਬ ਦੇ ਨਿੱਜੀ ਸਕੂਲਾਂ ਦੇ ਮਾਪਿਆਂ ਲਈ ਵੱਡੀ ਖੁਸ਼ਖਬਰੀ। ਭਗਵੰਤ ਮਾਨ ਸਰਕਾਰ ਨੇ ‘ਪੰਜਾਬ ਫੀਸ ਰੈਗੂਲੇਸ਼ਨ ਆਰਡੀਨੈਂਸ-2026’ ਲਾਗੂ ਕਰ ਦਿੱਤਾ ਹੈ। ਇਸ ਤਹਿਤ ਹੁਣ ਕੋਈ ਵੀ ਨਿੱਜੀ ਸਕੂਲ ਇੱਕ ਸਾਲ ’ਚ 5% ਤੋਂ ਵੱਧ ਫੀਸ ਨਹੀਂ ਵਧਾ ਸਕੇਗਾ।
ਜੇਕਰ ਕਿਸੇ ਸਕੂਲ ਨੇ ਪਿਛਲੇ ਤਿੰਨ ਸਾਲਾਂ ’ਚ 15% ਤੋਂ ਵੱਧ ਫੀਸ ਵਧਾਈ ਹੈ ਤਾਂ ਉਸਨੂੰ ਵਾਧੂ ਪੈਸੇ ਵਾਪਸ ਕਰਨੇ ਪੈਣਗੇ। ਸਰਕਾਰ ਨੇ ਸਕੂਲਾਂ ਨੂੰ 10 ਦਿਨਾਂ ’ਚ ਫੀਸ ਦਾ ਪੂਰਾ ਰਿਕਾਰਡ ਆਨਲਾਈਨ ਕਰਨ ਦੇ ਹੁਕਮ ਦਿੱਤੇ ਹਨ। ਇਸ ਫੈਸਲੇ ਨਾਲ ਸੂਬੇ ਦੇ 7,800 ਨਿੱਜੀ ਸਕੂਲਾਂ ਦੇ 32 ਲੱਖ ਤੋਂ ਵੱਧ ਵਿਦਿਆਰਥੀਆਂ ਦੇ ਪਰਿਵਾਰਾਂ ਨੂੰ ਸਿੱਧਾ ਫਾਇਦਾ ਹੋਵੇਗਾ।

More Stories
ਵਿਜੀਲੈਂਸ ਬਿਊਰੋ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੂੰ ਕੀਤਾ ਗ੍ਰਿਫ਼ਤਾਰ
15 ਅਗਸਤ ਤੋਂ ਪਹਿਲਾਂ ਪੰਜਾਬ ‘ਚ ਹਾਈ ਅਲਰਟ: ISI ਦੇ ਇਸ਼ਾਰੇ ‘ਤੇ ਅੱਤਵਾਦੀ ਸੰਗਠਨ ਮਾਹੌਲ ਖ਼ਰਾਬ ਕਰਨ ਦੀ ਫ਼ਿਰਾਕ ‘ਚ।
ਸੰਗਰੂਰ BJP ਦਫ਼ਤਰ ‘ਤੇ ਪੈਟਰੋਲ ਬੰਬ ਹਮਲਾ 24 ਘੰਟੇ ‘ਚ ਸੁਲਝਿਆ: 2 ਗ੍ਰਿਫ਼ਤਾਰ, “ਰਾਣਾ ਭਾਈ” ਦੇ ਸੰਪਰਕ ‘ਚ ਸਨ ਮੁਲਜ਼ਮ।