ਜਲੰਧਰ, 14 ਜੁਲਾਈ : Prime minister
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਮਾਨਸਾ ਖੁਰਦ, ਜ਼ਿਲ੍ਹਾ ਮਾਨਸਾ ਵਿਖੇ ਤਾਇਨਾਤ ਪਟਵਾਰੀ ਹਿਤੇਸ਼ ਕੁਮਾਰ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਵਾਰਡ ਨੰਬਰ 2, ਮਾਨਸਾ ਖੁਰਦ, ਜ਼ਿਲ੍ਹਾ ਮਾਨਸਾ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਮਾਨਸਾ ਖੁਰਦ ਵਿੱਚ ਆਪਣੀ ਪਤਨੀ ਦੇ ਨਾਂ ‘ਤੇ 4 ਕਨਾਲ ਜ਼ਮੀਨ ਖ਼ਰੀਦੀ ਸੀ। ਫਿਰ ਸ਼ਿਕਾਇਤਕਰਤਾ ਨੇ ਆਪਸੀ ਸਹਿਮਤੀ ਨਾਲ ਇਹ ਜ਼ਮੀਨ ਕਿਸੇ ਹੋਰ ਵਿਅਕਤੀ ਨੂੰ ਤਬਦੀਲ ਕਰ ਦਿੱਤੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਪਟਵਾਰੀ ਨੇ ਤਬਦੀਲ ਕੀਤੀ ਜ਼ਮੀਨ ਦਾ ਇੰਤਕਾਲ ਮਾਲ ਰਿਕਾਰਡ ਵਿੱਚ ਦਰਜ ਕਰਨ ਬਦਲੇ 25,000 ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਗੱਲਬਾਤ ਰਿਕਾਰਡ ਕਰ ਲਈ ਸੀ।
ਰਿਸ਼ਵਤ ਦੀ ਰਕਮ ਰਾਜੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਨਾਲ ਸੰਪਰਕ ਕੀਤਾ। ਉਸ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋਂ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।
ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।


More Stories
ਜਲੰਧਰ ‘ਚ ਨਹਿਰ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਕਤਲ ਕਰਕੇ ਲਾਸ਼ ਸੁੱਟਣ ਦਾ ਲਾਇਆ ਦੋਸ਼।
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।