Director : Manvir Singh Walia
Editor : Jatin Kumar Sahota
ਜਲੰਧਰ, 17 ਜੁਲਾਈ : Prime Punjab
ਚੰਡੀਗੜ੍ਹ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਚੰਡੀਗੜ੍ਹ ਪ੍ਰੋਗਰਾਮ ਨੂੰ ਲੈ ਕੇ ਵੀਰਵਾਰ ਸ਼ਾਮ ਬੰਬ ਧਮਕੀ ਦਾ ਮਾਮਲਾ ਸਾਹਮਣੇ ਆਇਆ ਸੀ। ਪੁਲਸ ਕੰਟਰੋਲ ਰੂਮ ‘ਚ ਆਈ ਕਾਲ ‘ਚ ਦਾਅਵਾ ਕੀਤਾ ਗਿਆ ਕਿ ਪ੍ਰੋਗਰਾਮ ਵਾਲੀ ਥਾਂ ‘ਪੈਕ’ ‘ਤੇ ਬੰਬ ਰੱਖਿਆ ਗਿਆ ਹੈ ਅਤੇ ਧਮਾਕਾ ਹੋਵੇਗਾ।
ਸੂਚਨਾ ਮਿਲਦੇ ਹੀ ਐੱਸ.ਪੀ.ਜੀ., ਚੰਡੀਗੜ੍ਹ ਪੁਲਸ, ਕ੍ਰਾਈਮ ਬ੍ਰਾਂਚ, ਆਪ੍ਰੇਸ਼ਨ ਸੈੱਲ ਅਤੇ ਬੰਬ ਨਕਾਰਾ ਦਸਤੇ ਨੇ ਪ੍ਰੋਗਰਾਮ ਵਾਲੀ ਥਾਂ ਅਤੇ ਆਲੇ-ਦੁਆਲੇ ਦੇ ਕੰਪਲੈਕਸ ਦੀ ਕਰੀਬ 2 ਘੰਟੇ ਤੱਕ ਬਾਰੀਕੀ ਨਾਲ ਤਲਾਸ਼ੀ ਲਈ। ਜਾਂਚ ਦੌਰਾਨ ਕੋਈ ਸ਼ੱਕੀ ਵਸਤੂ ਨਹੀਂ ਮਿਲੀ।
ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਕਾਲ ਕਰਨ ਵਾਲੇ ਸੈਕਟਰ-24 ਦੇ ਰਹਿਣ ਵਾਲੇ ਅਵਿਨਾਸ਼ ਨੂੰ ਕੁਝ ਹੀ ਘੰਟਿਆਂ ‘ਚ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ‘ਚ ਪਤਾ ਲੱਗਾ ਕਿ ਉਸ ਨੇ ਸ਼ਰਾਬ ਦੇ ਨਸ਼ੇ ‘ਚ ਧਮਕੀ ਭਰਿਆ ਫੋਨ ਕੀਤਾ ਸੀ। ਸੈਕਟਰ-3 ਥਾਣੇ ‘ਚ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।