Director : Manvir Singh Walia
Editor : Jatin Kumar Sahota
ਜਲੰਧਰ/ ਅੰਮ੍ਰਿਤਸਰ : Prime Punjab
ਬੀਤੇ ਦਿਨੀਂ ਰੂਪਨਗਰ ਇਲਾਕੇ ‘ਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ ਜਿੱਥੇ 15 ਸਾਲਾ ਲੜਕੀ ਲਾਵਣਿਆ ਦੀ ਉਸ ਦੇ ਆਪਣੇ ਮਾਸੜ ਵਨੀਤ ਕੁਮਾਰ ਉਰਫ ਹਨੀ ਨੇ ਬੇਰਹਿਮੀ ਨਾਲ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ। ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾਂ ‘ਚ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ। ਮ੍ਰਿਤਕਾ ਦੇ ਭਰਾ ਸੂਜਲ ਨੇ ਦੱਸਿਆ ਕਿ ਮਾਸੜ ਲੜਕੀ ‘ਤੇ ਪਹਿਲਾਂ ਤੋਂ ਹੀ ਮਾੜੀ ਨਜ਼ਰ ਰੱਖਦਾ ਸੀ।
ਜਾਣਕਾਰੀ ਮੁਤਾਬਕ ਮੁਲਜ਼ਮ ਵਨੀਤ ਨੇ ਲਾਵਣਿਆ ਅਤੇ ਉਸ ਦੇ ਭਰਾ ਨੂੰ ਫੋਨ ਕਰਕੇ ਪੈਸੇ ਭੇਜ ਕੇ ਅੰਮ੍ਰਿਤਸਰ ਬੁਲਾਇਆ। ਘਰ ਬੁਲਾ ਕੇ ਉਸ ਨੇ ਲੜਕੀ ‘ਤੇ ਗਹਿਣੇ ਚੋਰੀ ਕਰਨ ਦਾ ਇਲਜ਼ਾਮ ਲਾਇਆ ਅਤੇ ਉਸ ਨੂੰ ਚੁਬਾਰੇ ‘ਚ ਲੈ ਜਾ ਕੇ ਕੁੱਟਣਾ ਸ਼ੁਰੂ ਕਰ ਦਿੱਤਾ। ਜਦੋਂ ਭਰਾ ਸੂਜਲ ਨੇ ਰੌਲਾ ਸੁਣ ਕੇ ਉੱਪਰ ਜਾਣ ਦੀ ਕੋਸ਼ਿਸ਼ ਕੀਤੀ ਤਾਂ ਦੇਰ ਹੋ ਚੁੱਕੀ ਸੀ। ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਮੁਲਜ਼ਮ ਆਪਣੇ ਭਰਾ ਨਾਲ ਮਿਲ ਕੇ ਲਾਸ਼ ਨੂੰ ਗੱਡੀ ‘ਚ ਪਾ ਕੇ ਜੰਡਿਆਲਾ ਲਿਜਾਣ ਲੱਗਾ ਅਤੇ ਪਰਿਵਾਰ ਨੂੰ ਧਮਕੀਆਂ ਵੀ ਦਿੱਤੀਆਂ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਰੋਸ ਪਾਇਆ ਜਾ ਰਿਹਾ ਹੈ।
ਜੰਡਿਆਲਾ ਵਾਸੀਆਂ ਨੇ ਮੁਲਜ਼ਮਾਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕਰਦੇ ਹੋਏ ਮੋਮਬੱਤੀ ਮਾਰਚ ਕੱਢਿਆ। ਪੁਲਿਸ ਨੇ ਲੜਕੀ ਦਾ ਸਿਵਲ ਹਸਪਤਾਲ ਜਲੰਧਰ ‘ਚ ਪੋਸਟਮਾਰਟਮ ਕਰਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।




More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।