ਜਲੰਧਰ, 20 ਜੁਲਾਈ : Prime Punjab
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦਿਆਂ ਪੁਲਿਸ ਥਾਣਾ ਕੂਮਕਲਾਂ, ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਜਗਜੀਵਨ ਸਿੰਘ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਇਹ ਕਾਰਵਾਈ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਲੁਧਿਆਣਾ ਦੇ ਰਾਹੋਂ ਰੋਡ, ਸੁਰਜੀਤ ਕਲੋਨੀ ਦੇ ਇੱਕ ਨਿਵਾਸੀ ਵੱਲੋਂ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ। ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਵਿਰੁੱਧ ਥਾਣਾ ਕੂਮਕਲਾਂ ’ਚ ਕੇਸ ਦਰਜ ਸੀ ਅਤੇ ASI ਜਗਜੀਵਨ ਸਿੰਘ ਉਸ ਮਾਮਲੇ ਦਾ ਜਾਂਚ ਅਧਿਕਾਰੀ ਸੀ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਦੋਸ਼ੀ ASI ਨੇ ਰਿਸ਼ਤੇਦਾਰ ਦੀ ਜ਼ਮਾਨਤ ਕਰਵਾਉਣ ਬਦਲੇ 10 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਅਤੇ ਪਹਿਲਾਂ ਵੀ ਲੈ ਚੁੱਕਾ ਸੀ। ਇਸ ਤੋਂ ਬਾਅਦ ਉਸ ਨੇ ਦੁਬਾਰਾ 10 ਹਜ਼ਾਰ ਰੁਪਏ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ASI ਨਾਲ ਹੋਈ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ ਅਤੇ ਫਿਰ ਵਿਜੀਲੈਂਸ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ।
ਵਿਜੀਲੈਂਸ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ’ਚ ਜਾਲ ਵਿਛਾ ਕੇ ਮੁਲਜ਼ਮ ਨੂੰ ਸ਼ਿਕਾਇਤਕਰਤਾ ਤੋਂ 10 ਹਜ਼ਾਰ ਰੁਪਏ ਲੈਂਦੇ ਸਮੇਂ ਫੜ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ’ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।