Pages

Pages

ਮੋਗਾ ਪੁਲਿਸ ਦੀ ਵੱਡੀ ਕਾਰਵਾਈ: ਅੱਤਵਾਦੀ ਸਾਜ਼ਿਸ਼ ਨਾਕਾਮ, 17 ਮੁਲਜ਼ਮ ਗ੍ਰਿਫ਼ਤਾਰ, IED ਅਤੇ ਪਿਸਤੌਲ ਬਰਾਮਦ।

Director : Manvir Singh Walia 

Editor : Jatin Kumar Sahota 

ਜਲੰਧਰ/ ਮੋਗਾ, 21 ਜੁਲਾਈ : Prime Punjab 

ਮੋਗਾ ਪੁਲਿਸ ਨੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰਦੇ ਹੋਏ 17 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਇੱਕ ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ (IED), ਵਿਸਫੋਟਕ ਸਮੱਗਰੀ, ਇੱਕ ਇਲੈਕਟ੍ਰਾਨਿਕ ਡੈਟੋਨੇਟਰ ਅਤੇ ਇੱਕ 9mm ਗਲੋਕ ਪਿਸਤੌਲ ਮੈਗਜ਼ੀਨ ਸਮੇਤ ਬਰਾਮਦ ਕੀਤੀ ਹੈ।

 

ਮੁੱਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਇਸ ਸਾਜ਼ਿਸ਼ ਦਾ ਮੁੱਖ ਮਾਸਟਰਮਾਈਂਡ *ਇਕਬਾਲ ਸਿੰਘ @ ਰਵੀ ਢਾਲੀਵਾਲ* ਹੈ, ਜੋ ਇਸ ਸਮੇਂ ਯੂਕੇ ’ਚ ਰਹਿ ਰਿਹਾ ਹੈ ਅਤੇ ਅਪਰਾਧਿਕ ਗਤੀਵਿਧੀਆਂ ’ਚ ਸ਼ਾਮਲ ਹੈ। ਉਸ ਦੇ ਨਿਰਦੇਸ਼ਾਂ ’ਤੇ ਹੀ ਮੁਲਜ਼ਮਾਂ ਨੇ ਥਾਣਾ ਸਦਰ ਮੋਗਾ ’ਤੇ ਗ੍ਰਨੇਡ ਨਾਲ ਹਮਲਾ ਕੀਤਾ ਸੀ ਅਤੇ ਫਿਰੋਜ਼ਪੁਰ ਤੋਂ ਜੰਮੂ ਜਾਣ ਵਾਲੀ ਰੇਲਗੱਡੀ ’ਚ IED ਲਗਾਉਣ ਦੀ ਯੋਜਨਾ ਬਣਾਈ ਸੀ।

 

ਇਸ ਮਾਮਲੇ ’ਚ ਥਾਣਾ ਸਦਰ ਮੋਗਾ ’ਚ BNS, ਐਕਸਪਲੋਸਿਵ ਸਬਸਟੈਂਸ ਐਕਟ, UAPA, ਐਕਸਪਲੋਸਿਵ ਐਕਟ ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਰੋਕਥਾਮ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ FIR ਦਰਜ ਕੀਤੀ ਗਈ ਹੈ। ਪੁਲਿਸ ਨੇ ਕਿਹਾ ਹੈ ਕਿ ਪੂਰੇ ਨੈੱਟਵਰਕ ਅਤੇ ਹੋਰ ਸਾਥੀਆਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਪੰਜਾਬ ਪੁਲਿਸ ਨੇ ਦੁਹਰਾਇਆ ਹੈ ਕਿ ਉਹ ਅੱਤਵਾਦੀ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ।