Director : Manvir Singh Walia
Editor : Jatin Kumar Sahota
ਜਲੰਧਰ , 21 ਜੁਲਾਈ : Prime minister
ਪੰਜਾਬ ਦੇ ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਉਣ ਵਾਲੇ ਸਾਰੇ ਅਨੁਸੂਚਿਤ ਜਾਤੀ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ 15 ਅਗਸਤ, 2026 ਤੱਕ ਆਪਣੇ ਚਾਲੂ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਜ਼ਰੂਰ ਕਰਵਾਉਣ। ਉਨ੍ਹਾਂ ਕਿਹਾ ਕਿ ਇਸ ਤੋਂ ਬਿਨਾਂ ਵਜ਼ੀਫ਼ੇ ਦੀ ਬਕਾਇਆ ਰਾਸ਼ੀ ਡਾਇਰੈਕਟ ਬੈਨੀਫਿਟ ਟਰਾਂਸਫਰ ਰਾਹੀਂ ਨਹੀਂ ਭੇਜੀ ਜਾ ਸਕੇਗੀ।
ਮੰਤਰੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਹਾਇਤਾ ਰਾਸ਼ੀ ਸਿਰਫ ਆਧਾਰ ਨਾਲ ਲਿੰਕਡ ਚਾਲੂ ਬੈਂਕ ਖਾਤੇ ਵਿੱਚ ਹੀ ਭੇਜੀ ਜਾਂਦੀ ਹੈ। ਜਿਨ੍ਹਾਂ ਵਿਦਿਆਰਥੀਆਂ ਦੇ ਖਾਤੇ ਆਧਾਰ ਨਾਲ ਲਿੰਕ ਨਹੀਂ ਹਨ, ਉਹ ਯੋਗ ਹੋਣ ਦੇ ਬਾਵਜੂਦ ਵੀ ਰਾਸ਼ੀ ਤੋਂ ਵਾਂਝੇ ਰਹਿ ਜਾਣਗੇ। ਅਕਾਦਮਿਕ ਸਾਲ 2022-23 ਤੋਂ 2025-26 ਤੱਕ ਦੇ ਅਜਿਹੇ ਵਿਦਿਆਰਥੀਆਂ ਦੀ ਸੂਚੀ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਅਤੇ ਪੰਜਾਬ ਸਰਕਾਰ ਦੀ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤੀ ਗਈ ਹੈ।
ਡਾ. ਬਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣਾ ਨਾਂ ਸੂਚੀ ਵਿੱਚ ਚੈੱਕ ਕਰਨ ਅਤੇ ਤੁਰੰਤ ਆਪਣੇ ਬੈਂਕ ਜਾ ਕੇ ਖਾਤਾ ਆਧਾਰ ਨਾਲ ਲਿੰਕ ਕਰਵਾਉਣ। ਉਨ੍ਹਾਂ ਜ਼ੋਰ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੋਈ ਵੀ ਲੋੜਵੰਦ ਵਿਦਿਆਰਥੀ ਤਕਨੀਕੀ ਕਾਰਨਾਂ ਕਰਕੇ ਵਜ਼ੀਫ਼ੇ ਤੋਂ ਵਾਂਝਾ ਨਾ ਰਹੇ।
ਮੰਤਰੀ ਨੇ ਸਪੱਸ਼ਟ ਕੀਤਾ ਕਿ ਜੋ ਵਿਦਿਆਰਥੀ 15 ਅਗਸਤ ਤੱਕ ਆਧਾਰ ਸੀਡਿੰਗ ਨਹੀਂ ਕਰਵਾਉਂਦੇ, ਉਨ੍ਹਾਂ ਦੀ ਅਦਾਇਗੀ ਰੁਕਣ ਜਾਂ ਦੇਰੀ ਹੋਣ ਲਈ ਉਹ ਖੁਦ ਜ਼ਿੰਮੇਵਾਰ ਹੋਣਗੇ। ਉਨ੍ਹਾਂ ਵਿਦਿਆਰਥੀਆਂ ਨੂੰ ਆਖਰੀ ਤਰੀਕ ਦਾ ਇੰਤਜ਼ਾਰ ਨਾ ਕਰਨ ਅਤੇ ਜਲਦੀ ਪ੍ਰਕਿਰਿਆ ਪੂਰੀ ਕਰਨ ਦੀ ਅਪੀਲ ਕੀਤੀ।

More Stories
ਜਲੰਧਰ ਪੁਲਿਸ ਦੀ ਵੱਡੀ ਕਾਰਵਾਈ: ਕੰਨਾਂ ਦੀਆਂ ਵਾਲੀਆਂ ਖੋਹਣ ਵਾਲੇ 2 ਸਨੈਚਰ ਗ੍ਰਿਫਤਾਰ, ਵਾਰਦਾਤ ‘ਚ ਵਰਤਿਆ ਮੋਟਰਸਾਈਕਲ ਬਰਾਮਦ।
ਜਲੰਧਰ ਪੁਲਿਸ ਦੀ ਵੱਡੀ ਸਫਲਤਾ: ਬਸਤੀ ਬਾਵਾ ਖੇਲ ਥਾਣੇ ਨੇ ਚੋਰੀ ਦੇ 2 ਦੋਸ਼ੀ ਗ੍ਰਿਫਤਾਰ, 8 ਮੋਬਾਈਲ ਅਤੇ 1 ਮੋਟਰਸਾਈਕਲ ਬਰਾਮਦ।
ਪਠਾਨਕੋਟ ਨਗਰ ਨਿਗਮ ਨੂੰ ਬੰਬ ਧਮਕੀ: 15 ਅਗਸਤ ਨੂੰ ਆਰਮੀ ਸਕੂਲ, ਕੈਂਟ ਅਤੇ ਕਮਿਸ਼ਨਰ ਦਫਤਰ ਉਡਾਉਣ ਦੀ ਈਮੇਲ।