Director : Manvir Singh Walia
Editor : Jatin Kumar Sahota
ਜਲੰਧਰ, 21 ਜੁਲਾਈ : Prime Punjab
ਇਨਫੋਰਸਮੈਂਟ ਡਾਇਰੈਕਟੋਰੇਟ ਦੇ ਜਲੰਧਰ ਜ਼ੋਨਲ ਦਫ਼ਤਰ ਨੇ ਪਠਾਨਕੋਟ ਦੇ ਪਿੰਡ ਭੱਟੀਆਂ, ਗੋਲ ਪੰਚਾਇਤ ਦੀ ਸ਼ਾਮਲਾਟ ਜ਼ਮੀਨ ‘ਤੇ ਹੋਈ ਗ਼ੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਪੀ.ਐੱਮ.ਐੱਲ.ਏ. ਤਹਿਤ ਪਠਾਨਕੋਟ ਅਤੇ ਆਸਪਾਸ ਦੇ ਇਲਾਕਿਆਂ ਵਿੱਚ 16 ਵੱਖ-ਵੱਖ ਥਾਵਾਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ। ਈ.ਡੀ. ਦਾ ਮੰਨਣਾ ਹੈ ਕਿ ਸਰਕਾਰੀ ਜ਼ਮੀਨ ‘ਤੇ ਬਿਨਾਂ ਇਜਾਜ਼ਤ ਮਾਈਨਿੰਗ ਕਰਕੇ ਕਮਾਈ ਗਈ ਕਾਲੀ ਕਮਾਈ ਨੂੰ ਵ੍ਹਾਈਟ ਕੀਤਾ ਜਾ ਰਿਹਾ ਸੀ।
ਛਾਪਿਆਂ ਦੌਰਾਨ ਈ.ਡੀ. ਦੀ ਟੀਮ ਨੇ ਮਾਈਨਿੰਗ, ਵਿੱਤੀ ਲੈਣ-ਦੇਣ ਅਤੇ ਜ਼ਮੀਨ ਦੀ ਖਰੀਦ-ਵੇਚ ਨਾਲ ਜੁੜੇ ਕਈ ਅਹਿਮ ਦਸਤਾਵੇਜ਼ ਆਪਣੇ ਕਬਜ਼ੇ ਵਿੱਚ ਲਏ। ਇਸ ਦੇ ਨਾਲ ਹੀ 1.75 ਕਰੋੜ ਰੁਪਏ ਦੀ ਬੇਹਿਸਾਬ ਨਕਦੀ ਬਰਾਮਦ ਕੀਤੀ ਗਈ। ਏਜੰਸੀ ਨੇ ਮਾਮਲੇ ਵਿੱਚ ਸ਼ਾਮਲ ਲੋਕਾਂ ਦੇ 91.34 ਲੱਖ ਰੁਪਏ ਤੋਂ ਵੱਧ ਰਕਮ ਵਾਲੇ ਕਈ ਬੈਂਕ ਖਾਤੇ ਵੀ ਤੁਰੰਤ ਪ੍ਰਭਾਵ ਨਾਲ ਫ੍ਰੀਜ਼ ਕਰ ਦਿੱਤੇ ਹਨ ਤਾਂ ਜੋ ਪੈਸੇ ਦੀ ਹੋਰ ਹੇਰਾਫੇਰੀ ਨਾ ਹੋ ਸਕੇ।
ਈ.ਡੀ. ਦੇ ਅਧਿਕਾਰੀਆਂ ਨੇ ਕਿਹਾ ਕਿ ਗ਼ੈਰ-ਕਾਨੂੰਨੀ ਮਾਈਨਿੰਗ ਨਾ ਸਿਰਫ ਸਰਕਾਰੀ ਮਾਲੀਏ ਨੂੰ ਨੁਕਸਾਨ ਪਹੁੰਚਾਉਂਦੀ ਹੈ, ਸਗੋਂ ਵਾਤਾਵਰਣ ਲਈ ਵੀ ਖ਼ਤਰਾ ਬਣਦੀ ਹੈ। ਜ਼ਬਤ ਕੀਤੇ ਗਏ ਦਸਤਾਵੇਜ਼ਾਂ ਅਤੇ ਬੈਂਕ ਰਿਕਾਰਡਾਂ ਦੀ ਜਾਂਚ ਤੋਂ ਬਾਅਦ ਮਾਮਲੇ ਵਿੱਚ ਸ਼ਾਮਲ ਹੋਰ ਲੋਕਾਂ ਅਤੇ ਕੰਪਨੀਆਂ ਦੀ ਭੂਮਿਕਾ ਵੀ ਖੰਗਾਲੀ ਜਾਵੇਗੀ। ਏਜੰਸੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅੱਗੇ ਹੋਰ ਗ੍ਰਿਫ਼ਤਾਰੀਆਂ ਵੀ ਹੋ ਸਕਦੀਆਂ ਹਨ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।