AGENCY NEWS
ਜਲੰਧਰ/ ਬਰਨਾਲਾ, 21 ਜੁਲਾਈ : Prime minister
ਬਰਨਾਲਾ-ਲੁਧਿਆਣਾ ਨੈਸ਼ਨਲ ਹਾਈਵੇਅ ‘ਤੇ ਸਥਿਤ ਮਹਿਲ ਕਲਾਂ ਟੋਲ ਪਲਾਜ਼ੇ ‘ਤੇ ਅੱਜ ਤੜਕੇ ਪੁਲਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋ ਗਿਆ। ਡੀ.ਐਸ.ਪੀ. ਸਤਵਿੰਦਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਸਵੇਰੇ ਕਰੀਬ 5:30 ਵਜੇ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਚਿੱਟੀ ਵਰਨਾ ਕਾਰ ਨੂੰ ਰੋਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਸਵਾਰਾਂ ਨੇ ਪੁਲਸ ‘ਤੇ ਦੋ ਗੋਲੀਆਂ ਚਲਾ ਦਿੱਤੀਆਂ।
ਪੁਲਸ ਨੇ ਤੁਰੰਤ ਜਵਾਬੀ ਕਾਰਵਾਈ ਕੀਤੀ ਅਤੇ ਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਾਰ ਬੇਕਾਬੂ ਹੋ ਕੇ ਸੜਕ ਕੰਢੇ ਖੱਡ ਵਿੱਚ ਜਾ ਡਿੱਗੀ। ਮੌਕੇ ‘ਤੇ ਹੀ ਪੁਲਸ ਨੇ ਕਾਰ ‘ਚ ਸਵਾਰ ਦੋਵਾਂ ਨੂੰ ਕਾਬੂ ਕਰ ਲਿਆ। ਮੁਲਜ਼ਮਾਂ ਦੀ ਪਛਾਣ ਬਰਨਾਲਾ ਦੇ ਅਰਸ਼ਦੀਪ ਸਿੰਘ ਉਰਫ਼ ਅਰਸੀ ਅਤੇ ਮੋਗਾ ਦੇ ਗੁਰਸ਼ਰਨ ਸਿੰਘ ਵਜੋਂ ਹੋਈ ਹੈ। ਅਰਸ਼ਦੀਪ ਬਰਨਾਲਾ ਦੇ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ ਅਤੇ ਕਾਫੀ ਸਮੇਂ ਤੋਂ ਫਰਾਰ ਸੀ।
ਤਲਾਸ਼ੀ ਦੌਰਾਨ ਪੁਲਸ ਨੇ ਮੁਲਜ਼ਮਾਂ ਕੋਲੋਂ 1 .30 ਐੱਮ.ਐਮ. ਪਿਸਤੌਲ, 1 .32 ਬੋਰ ਪਿਸਤੌਲ ਅਤੇ ਵਾਰਦਾਤ ਵਿੱਚ ਵਰਤੀ ਗਈ ਵਰਨਾ ਕਾਰ ਬਰਾਮਦ ਕੀਤੀ ਹੈ। ਫੋਰੈਂਸਿਕ ਟੀਮ ਨੂੰ ਵੀ ਮੌਕੇ ‘ਤੇ ਬੁਲਾ ਕੇ ਸਬੂਤ ਇਕੱਠੇ ਕੀਤੇ ਗਏ ਹਨ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਇਸ ਗਿਰੋਹ ਨਾਲ ਜੁੜੇ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।