ਜਲੰਧਰ, 23 ਜੁਲਾਈ : Prime Punjab
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਦੇ ਉਪ ਰਾਜਪਾਲ ਵੱਲੋਂ ਕੌਮੀ ਰਾਜਧਾਨੀ ਵਿੱਚ 3 ਮਹੀਨਿਆਂ ਲਈ NSA ਅਧੀਨ ਪੁਲਿਸ ਨੂੰ ਕਿਸੇ ਨੂੰ ਵੀ ਹਿਰਾਸਤ ਵਿੱਚ ਲੈਣ ਦਾ ਅਧਿਕਾਰ ਦੇਣ ਦੇ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀ ਸਾਡੇ ਬੱਚੇ ਹਨ, ਅਤਿਵਾਦੀ ਨਹੀਂ। ਸ਼ਾਂਤਮਈ ਅੰਦੋਲਨ ਨਾਲ ਨਜਿੱਠਣ ਦਾ ਇਹ ਤਰੀਕਾ ਨਹੀਂ ਹੈ।
ਸੁਖਬੀਰ ਬਾਦਲ ਨੇ ਉਪ ਰਾਜਪਾਲ ਨੂੰ ਅਪੀਲ ਕੀਤੀ ਕਿ ਇਹ ਹੁਕਮ ਤੁਰੰਤ ਵਾਪਸ ਲਿਆ ਜਾਵੇ। ਉਨ੍ਹਾਂ ਕਿਹਾ ਕਿ ਵਿਦਿਆਰਥੀ ਕੌਮੀ ਟੈਸਟਾਂ ਵਿੱਚ ਹੋ ਰਹੇ ਘਪਲਿਆਂ ਖਿਲਾਫ ਰੋਸ ਪ੍ਰਗਟਾ ਰਹੇ ਹਨ। NSA ਲਗਾਉਣ ਨਾਲ ਵਿਦਿਆਰਥੀਆਂ ਦੇ ਕੈਰੀਅਰ ਖਰਾਬ ਹੋਣਗੇ। ਕੇਂਦਰ ਨੂੰ ਟੈਸਟਿੰਗ ਏਜੰਸੀਆਂ ਵਿੱਚ ਪ੍ਰਣਾਲੀਬੱਧ ਸੁਧਾਰ ਕਰਨੇ ਚਾਹੀਦੇ ਹਨ।
ਇਸ ਦੌਰਾਨ ਸਰਦਾਰ ਬਾਦਲ ਨੇ ਸ਼ਾਹਕੋਟ ਅਤੇ ਸੁਲਤਾਨਪੁਰ ਲੋਧੀ ਹਲਕਿਆਂ ਵਿੱਚ ਧੁੱਸੀ ਬੰਨ੍ਹਾਂ ਦਾ ਮੁਆਇਨਾ ਕੀਤਾ। ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਪ ਸਰਕਾਰ ਨੇ ਪਿਛਲੇ ਸਾਲ ਆਏ ਹੜ੍ਹਾਂ ਤੋਂ ਕੋਈ ਸਬਕ ਨਹੀਂ ਸਿੱਖਿਆ। ਬੰਨ੍ਹ ਮਜ਼ਬੂਤ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਗਏ ਅਤੇ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਵੀ ਨਹੀਂ ਦਿੱਤਾ ਗਿਆ। ਉਨ੍ਹਾਂ ਹੜ੍ਹ ਰੋਕੂ ਕਾਰਜਾਂ ਲਈ ਡੀਜ਼ਲ ਅਤੇ ਤਾਰਾਂ ਦਾ ਜਾਲ ਦੇਣ ਦਾ ਭਰੋਸਾ ਦੁਆਇਆ।
ਸਰਦਾਰ ਬਾਦਲ ਨੇ CM ਭਗਵੰਤ ਮਾਨ ਵੱਲੋਂ ਬਰਨਾਲਾ ਵਿੱਚ ਮਹਿਲਾ ਸਫਾਈ ਸੇਵਕਾਂ ਨਾਲ ਕੁੱਟਮਾਰ ਦੀ ਵੀ ਨਿੰਦਾ ਕੀਤੀ ਅਤੇ ਇਸਨੂੰ ਗੁੰਡਾ ਰਾਜ ਕਰਾਰ ਦਿੱਤਾ। ਉਨ੍ਹਾਂ ਦੋਸ਼ ਲਗਾਇਆ ਕਿ ਆਪ ਸਰਕਾਰ ਕਰਜ਼ੇ ਲੈ ਕੇ ਸੂਬੇ ਦੇ ਅਦਾਰਿਆਂ ਨੂੰ ਸੰਕਟ ਵਿੱਚ ਧੱਕ ਰਹੀ ਹੈ ਅਤੇ ਭਰਤੀਆਂ ਵਿੱਚ ਘਪਲੇ ਕਰ ਰਹੀ ਹੈ। ਇਸ ਮੌਕੇ ਬਰਜਿੰਦਰ ਸਿੰਘ ਬਰਾੜ, ਪਰਮਬੰਸ ਰੋਮਾਣਾ ਸਮੇਤ ਹੋਰ ਅਕਾਲੀ ਆਗੂ ਵੀ ਹਾਜ਼ਰ ਸਨ।




More Stories
ਜਲੰਧਰ ਪੁਲਿਸ ਦੀ ਵੱਡੀ ਕਾਰਵਾਈ: ਕੰਨਾਂ ਦੀਆਂ ਵਾਲੀਆਂ ਖੋਹਣ ਵਾਲੇ 2 ਸਨੈਚਰ ਗ੍ਰਿਫਤਾਰ, ਵਾਰਦਾਤ ‘ਚ ਵਰਤਿਆ ਮੋਟਰਸਾਈਕਲ ਬਰਾਮਦ।
ਜਲੰਧਰ ਪੁਲਿਸ ਦੀ ਵੱਡੀ ਸਫਲਤਾ: ਬਸਤੀ ਬਾਵਾ ਖੇਲ ਥਾਣੇ ਨੇ ਚੋਰੀ ਦੇ 2 ਦੋਸ਼ੀ ਗ੍ਰਿਫਤਾਰ, 8 ਮੋਬਾਈਲ ਅਤੇ 1 ਮੋਟਰਸਾਈਕਲ ਬਰਾਮਦ।
ਪਠਾਨਕੋਟ ਨਗਰ ਨਿਗਮ ਨੂੰ ਬੰਬ ਧਮਕੀ: 15 ਅਗਸਤ ਨੂੰ ਆਰਮੀ ਸਕੂਲ, ਕੈਂਟ ਅਤੇ ਕਮਿਸ਼ਨਰ ਦਫਤਰ ਉਡਾਉਣ ਦੀ ਈਮੇਲ।