ਜਲੰਧਰ, 24 ਜੁਲਾਈ : Prime Punjab
ਮੋਗਾ ਜ਼ਿਲ੍ਹੇ ਦੇ ਪਿੰਡ ਮੋਠਾਂਵਾਲੀ ਦੇ ਸਰਕਾਰੀ ਮਿਡਲ ਸਕੂਲ ਵਿੱਚ ਤਾਇਨਾਤ ਸਮਾਜਿਕ ਸਿੱਖਿਆ ਅਧਿਆਪਕ ਨੂੰ ਵਿਦਿਆਰਥਣਾਂ ਨਾਲ ਗਲਤ ਵਿਵਹਾਰ ਅਤੇ ਧਮਕੀਆਂ ਦੇਣ ਦੇ ਦੋਸ਼ਾਂ ’ਚ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ’ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ, ਮੋਗਾ ਦੀ ਮੁੱਢਲੀ ਰਿਪੋਰਟ ਤੋਂ ਬਾਅਦ ਕੀਤੀ ਗਈ ਹੈ।
ਛੇਵੀਂ ਅਤੇ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਸ਼ਿਕਾਇਤ ਕੀਤੀ ਸੀ ਕਿ ਉਕਤ ਅਧਿਆਪਕ ਨੇ ਉਨ੍ਹਾਂ ਨੂੰ ਗਲਤ ਢੰਗ ਨਾਲ ਛੂਹਿਆ ਅਤੇ ਧਮਕੀ ਦਿੱਤੀ ਕਿ ਜੇਕਰ ਇਸ ਬਾਰੇ ਕਿਸੇ ਨੂੰ ਦੱਸਿਆ ਤਾਂ ਉਨ੍ਹਾਂ ਨੂੰ ਫੇਲ੍ਹ ਕਰ ਦਿੱਤਾ ਜਾਵੇਗਾ।
ਇਸ ਘਟਨਾ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ “ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹਰੇਕ ਵਿਦਿਆਰਥੀ ਦੀ ਸੁਰੱਖਿਆ, ਮਾਣ-ਸਨਮਾਨ ਅਤੇ ਮਾਨਸਿਕ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ”। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਬੱਚਿਆਂ ਨੂੰ ਧਮਕਾਉਣ ਵਾਲੇ ਕਿਸੇ ਵੀ ਅਧਿਆਪਕ ਨੂੰ ਬਖ਼ਸ਼ੇਗੀ ਨਹੀਂ। ਮਾਮਲੇ ਦੀ ਸਮਾਂਬੱਧ ਜਾਂਚ ਦੇ ਹੁਕਮ ਦਿੱਤੇ ਗਏ ਹਨ ਅਤੇ ਦੋਸ਼ ਸਾਬਤ ਹੋਣ ’ਤੇ ਸਖ਼ਤ ਕਾਰਵਾਈ ਹੋਵੇਗੀ।
ਮੁਅੱਤਲੀ ਦੌਰਾਨ ਮੁਲਜ਼ਮ ਅਧਿਆਪਕ ਨੂੰ ਸੇਵਾ ਨਿਯਮਾਂ ਅਨੁਸਾਰ ਗੁਜ਼ਾਰਾ ਭੱਤਾ ਮਿਲੇਗਾ। ਉਸਦਾ ਮੁੱਖ ਦਫ਼ਤਰ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ, ਮੋਗਾ ਦਾ ਦਫ਼ਤਰ ਨਿਰਧਾਰਤ ਕੀਤਾ ਗਿਆ ਹੈ ਜਿੱਥੇ ਉਸਨੂੰ ਅਗਲੇ ਹੁਕਮਾਂ ਤੱਕ ਰੋਜ਼ਾਨਾ ਹਾਜ਼ਰੀ ਲਗਾਉਣੀ ਪਵੇਗੀ। ਵਿਭਾਗ ਨੇ ਸਪੱਸ਼ਟ ਕੀਤਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਜੁੜੀ ਹਰ ਸ਼ਿਕਾਇਤ ਨਾਲ ਤੁਰੰਤ ਅਤੇ ਸਖ਼ਤੀ ਨਾਲ ਨਜਿੱਠਿਆ ਜਾਵੇਗਾ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।