Director : Manvir Singh Walia
Editor : Jatin Kumar Sahota
ਜਲੰਧਰ, 24 ਜੁਲਾਈ: Prime Punjab
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਅੱਜ ਪੰਜਾਬ ਸਰਕਾਰ ਵੱਲੋਂ ਧਰਨੇ ਦੌਰਾਨ ਬਰਨਾਲਾ ਵਿਖੇ ਬੀਤੇ ਦਿਨੀਂ ਸਫ਼ਾਈ ਕਰਮਚਾਰੀਆਂ ਉਤੇ ਲਾਠੀਚਾਰਜ ਕਰਨ ਵਾਲੇ ਡੀ.ਐਸ.ਪੀ. ਸਤਵੀਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਸ੍ਰੀ ਚੰਦਨ ਗਰੇਵਾਲ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ਉਤੇ ਹੋਏ ਲਾਠੀਚਾਰਜ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਕਰਨ ਲਈ ਕਿਹਾ ਸੀ।
ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਐਸ.ਐਚ.ਓ.ਬਰਨਾਲਾ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ। ਚੰਦਨ ਗਰੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਸਫ਼ਾਈ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।