ਜਲੰਧਰ, 27 ਜੁਲਾਈ : Prime Punjab
ਮੋਹਾਲੀ ਦੇ ਇੰਡਸਟਰੀਅਲ ਏਰੀਏ ‘ਚ ਸੋਮਵਾਰ ਨੂੰ ਪੁਲਸ ਅਤੇ ਨਸ਼ਾ ਤਸਕਰਾਂ ਵਿਚਾਲੇ ਤਾਬੜਤੋੜ ਮੁਕਾਬਲਾ ਹੋਇਆ। ਘੇਰਾਬੰਦੀ ਦੌਰਾਨ ਦੋਵੇਂ ਪਾਸਿਓਂ ਫਾਇਰਿੰਗ ਹੋਈ ਜਿਸ ‘ਚ 2 ਨਸ਼ਾ ਤਸਕਰ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਏ।
ਇਹ ਕਾਰਵਾਈ ਉਸੇ ਮਾਮਲੇ ‘ਚ ਕੀਤੀ ਗਈ ਜਿੱਥੇ ਬੀਤੇ ਸ਼ਨੀਵਾਰ ਨੂੰ ਇਨ੍ਹਾਂ ਹੀ ਤਸਕਰਾਂ ਨੇ ਪੁਲਸ ਟੀਮ ‘ਤੇ ਹਮਲਾ ਕਰ ਦਿੱਤਾ ਸੀ। ਉਸ ਫਾਇਰਿੰਗ ‘ਚ 2 ਕਾਂਸਟੇਬਲ ਜ਼ਖ਼ਮੀ ਹੋ ਗਏ ਸਨ। ਉਸ ਤੋਂ ਬਾਅਦ ਪੁਲਸ ਨੂੰ ਸੋਮਵਾਰ ਨੂੰ ਸੂਚਨਾ ਮਿਲੀ ਕਿ ਦੋਸ਼ੀ ਇੰਡਸਟਰੀਅਲ ਏਰੀਏ ‘ਚ ਲੁਕੇ ਹੋਏ ਹਨ।
ਜ਼ਖ਼ਮੀ ਦੋਵੇਂ ਤਸਕਰਾਂ ਨੂੰ ਤੁਰੰਤ ਇਲਾਜ ਲਈ ਮੋਹਾਲੀ ਦੇ ਫੇਜ਼-6 ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਮੌਕੇ ‘ਤੇ ਸੀਨੀਅਰ ਪੁਲਸ ਅਧਿਕਾਰੀ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਪੁਲਸ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।