Director : Manvir Singh Walia
Editor : Jatin Kumar Sahota
ਜਲੰਧਰ, 27 ਜੁਲਾਈ 2026 : Prime Punjab
ਪੁਲਿਸ ਕਮਿਸ਼ਨਰ ਸ੍ਰੀ ਸਤਿੰਦਰ ਸਿੰਘ, IPS ਦੇ ਦਿਸ਼ਾ-ਨਿਰਦੇਸ਼ਾਂ ‘ਤੇ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਮਾੜੇ ਅਨਸਰਾਂ ਨੂੰ ਗ੍ਰਿਫਤਾਰ ਕਰਨ ਲਈ ਚਲਾਈ ਮੁਹਿੰਮ ਤਹਿਤ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਮੁੱਖ ਅਫਸਰ SI ਜੈਇੰਦਰ ਸਿੰਘ ਦੀ ਅਗਵਾਈ ‘ਚ ਪੁਲਿਸ ਪਾਰਟੀ ਨੇ 2 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਪਿਛਲੇ ਦਿਨਾਂ ਤੋਂ ਥਾਣਾ ਹੱਦ ‘ਚ ਹੋ ਰਹੀਆਂ ਚੋਰੀਆਂ ਦੀਆਂ ਵਾਰਦਾਤਾਂ ਨੂੰ ਟਰੇਸ ਕਰਨ ਲਈ ਪੁਲਿਸ ਲਗਾਤਾਰ ਖੁਫੀਆ ਸਰੋਤਾਂ ਅਤੇ ਟੈਕਨੀਕਲ ਯੂਨਿਟ ਦੀ ਮਦਦ ਲੈ ਰਹੀ ਸੀ। 26.07.2026 ਨੂੰ ASI ਗੁਰਦੀਪ ਚੰਦ ਸਮੇਤ ਪੁਲਿਸ ਪਾਰਟੀ ਨੇ ਖੁਫੀਆ ਅਤੇ ਤਕਨੀਕੀ ਸਬੂਤਾਂ ਦੇ ਆਧਾਰ ‘ਤੇ ਚੋਰੀ ਦੇ 08 ਵੱਖ-ਵੱਖ ਮਾਰਕਾਂ ਦੇ ਮੋਬਾਈਲ ਅਤੇ 1 ਚੋਰੀਸ਼ੁਦਾ ਮੋਟਰਸਾਈਕਲ ਸਮੇਤ 2 ਦੋਸ਼ੀਆਂ ਨੂੰ ਕਾਬੂ ਕੀਤਾ।
1. ਅਮਰ ਬਹਾਦਰ ਪੁੱਤਰ ਧਨ ਬਹਾਦਰ, ਵਾਸੀ ਕਾਠਮੰਡੂ, ਨੇਪਾਲ, ਹਾਲ ਵਾਸੀ ਕਿਰਾਏਦਾਰ ਨੇੜੇ ਸ਼੍ਰੀ ਗਣੇਸ਼ ਆਟੋ, ਬਸਤੀ ਬਾਵਾ ਖੇਲ, ਜਲੰਧਰ
2. ਸ਼ਗਨ ਪੁੱਤਰ ਸ਼ਾਮ, ਵਾਸੀ ਕਾਜੀ ਮੰਡੀ, ਨੇੜੇ ਰੇਲਵੇ ਸਟੇਸ਼ਨ, ਜਲੰਧਰ
ਦੋਸ਼ੀਆਂ ਕੋਲੋਂ 8 ਮੋਬਾਈਲ ਫੋਨ ਵੱਖ-ਵੱਖ ਮਾਰਕਾਂ ਦੇ ਅਤੇ 1 ਮੋਟਰਸਾਈਕਲ ਨੰਬਰ PB08-EG-3828 ਮਾਰਕਾ ਸਪਲੈਂਡਰ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਬਸਤੀ ਬਾਵਾ ਖੇਲ, ਕਮਿਸ਼ਨਰੇਟ ਜਲੰਧਰ ਵਿਖੇ ਮੁਕੱਦਮਾ ਨੰਬਰ 198 ਮਿਤੀ 26.07.2026, A/D 305, 331, 3(5) BNS ਤਹਿਤ ਕੇਸ ਦਰਜ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।