Pages

Pages

ਜਲੰਧਰ ਪੁਲਿਸ ਦੀ ਵੱਡੀ ਕਾਰਵਾਈ: ਕੰਨਾਂ ਦੀਆਂ ਵਾਲੀਆਂ ਖੋਹਣ ਵਾਲੇ 2 ਸਨੈਚਰ ਗ੍ਰਿਫਤਾਰ, ਵਾਰਦਾਤ ‘ਚ ਵਰਤਿਆ ਮੋਟਰਸਾਈਕਲ ਬਰਾਮਦ।

Director : Manvir Singh Walia 

Editor : Jatin Kumar Sahota 

ਜਲੰਧਰ, 27 ਜੁਲਾਈ 2026 : Prime Punjab 

ਪੁਲਿਸ ਕਮਿਸ਼ਨਰ ਸ੍ਰੀ ਸਤਿੰਦਰ ਸਿੰਘ, IPS ਦੇ ਦਿਸ਼ਾ-ਨਿਰਦੇਸ਼ਾਂ ਅਤੇ ADCP ਸਿਟੀ-2 ਸ੍ਰੀ ਰਾਕੇਸ਼ ਯਾਦਵ, PPS ਅਤੇ ACP ਮਾਡਲ ਟਾਊਨ ਸ੍ਰੀ ਮਨਮੋਹਨ ਸਿੰਘ, PPS ਦੀ ਨਿਗਰਾਨੀ ਹੇਠ ਥਾਣਾ ਡਿਵੀਜ਼ਨ ਨੰਬਰ 7 ਦੇ ਮੁੱਖ ਅਫਸਰ ਇੰਸਪੈਕਟਰ ਰਵਿੰਦਰ ਕੁਮਾਰ ਦੀ ਟੀਮ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ 2 ਸਨੈਚਰਾਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।

ਮਿਤੀ 22.07.2026 ਨੂੰ ਦੀਪਕ ਪੁੱਤਰ ਚੂਨੀ ਲਾਲ, ਵਾਸੀ ਮਕਾਨ ਨੰਬਰ 813, ਨੇੜੇ ਸਰਕਾਰੀ ਹਾਈ ਸਕੂਲ ਗੜ੍ਹਾ, ਜਲੰਧਰ ਨੇ ਸ਼ਿਕਾਇਤ ਦਿੱਤੀ ਸੀ ਕਿ ਸਵੇਰੇ ਕਰੀਬ 8:30 ਵਜੇ ਉਸਦੀ ਮਾਤਾ ਸੀਤਾ ਦੇਵੀ ਘਰ ਦੇ ਬਾਹਰ ਖੜ੍ਹੀ ਸੀ ਤਾਂ 2 ਨੌਜਵਾਨ ਮੋਟਰਸਾਈਕਲ ਸਵਾਰ ਆਏ ਅਤੇ ਉਸਦੀ ਮਾਂ ਦੇ ਕੰਨਾਂ ਦੀਆਂ ਵਾਲੀਆਂ ਖੋਹ ਕੇ ਫਰਾਰ ਹੋ ਗਏ। ਇਸ ਸਬੰਧੀ ਥਾਣਾ ਡਿਵੀਜ਼ਨ ਨੰਬਰ 7 ‘ਚ ਮੁਕੱਦਮਾ ਨੰਬਰ 173 ਮਿਤੀ 22.07.2026, ਧਾਰਾ 304(2), 3(5) BNS ਤਹਿਤ ਕੇਸ ਦਰਜ ਕੀਤਾ ਗਿਆ ਸੀ।

 

ਤਫਤੀਸ਼ ਦੌਰਾਨ ਮੁਖਬਰ ਦੀ ਸੂਚਨਾ ‘ਤੇ ਪੁਲਿਸ ਨੇ 26.07.2026 ਨੂੰ ਨਕੋਦਰ ਰੋਡ, ਈਸ਼ਵਰ ਕਲੋਨੀ ਨੇੜੇ ਨਾਕਾਬੰਦੀ ਕੀਤੀ। ਇਸ ਦੌਰਾਨ 2 ਨੌਜਵਾਨ ਮੋਟਰਸਾਈਕਲ ਨੰਬਰ PB08AF0473 ‘ਤੇ ਆਉਂਦੇ ਦਿਖਾਈ ਦਿੱਤੇ। ਪੁਲਿਸ ਨੂੰ ਦੇਖ ਕੇ ਉਹ ਨਾਕਾ ਤੋੜ ਕੇ ਭੱਜਣ ਲੱਗੇ ਪਰ ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਉਨ੍ਹਾਂ ਦੀ ਪਛਾਣ ਹਰਮਿੰਦਰਜੀਤ ਸਿੰਘ ਉਰਫ ਬਿੱਲਾ ਪੁੱਤਰ ਕੁਲਦੀਪ ਸਿੰਘ, ਵਾਸੀ ਮਕਾਨ ਨੰਬਰ 70, ਈਸ਼ਵਰ ਕਲੋਨੀ, ਨਕੋਦਰ ਰੋਡ ਅਤੇ ਗੁਰਪ੍ਰੀਤ ਸਿੰਘ ਉਰਫ ਗੱਗਨ ਪੁੱਤਰ ਕਮਲਜੀਤ ਸਿੰਘ, ਵਾਸੀ ਮਕਾਨ ਨੰਬਰ 121, ਈਸ਼ਵਰ ਕਲੋਨੀ, ਨਕੋਦਰ ਰੋਡ, ਜਲੰਧਰ ਵਜੋਂ ਹੋਈ। ਦੋਵਾਂ ਨੂੰ ਗ੍ਰਿਫਤਾਰ ਕਰਕੇ ਵਾਰਦਾਤ ‘ਚ ਵਰਤਿਆ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।

 

ਦੋਸ਼ੀ ਹਰਮਿੰਦਰਜੀਤ ਸਿੰਘ ਖਿਲਾਫ NDPS ਦਾ 1 ਮੁਕੱਦਮਾ ਅਤੇ ਗੁਰਪ੍ਰੀਤ ਸਿੰਘ ਖਿਲਾਫ ਚੋਰੀ ਅਤੇ NDPS ਦੇ 6 ਮੁਕੱਦਮੇ ਪਹਿਲਾਂ ਤੋਂ ਦਰਜ ਹਨ। ਦੋਵਾਂ ਨੂੰ ਅੱਜ ਮਾਨਯੋਗ ਅਦਾਲਤ ‘ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਖੋਹ ਕੀਤੀ ਗਈ ਵਾਲੀਆਂ ਬਰਾਮਦ ਕੀਤੀਆਂ ਜਾਣਗੀਆਂ।