Director : Manvir Singh Walia
Editor : Jatin Kumar Sahota
ਜਲੰਧਰ, 28 ਜੁਲਾਈ : Prime Punjab
15 ਅਗਸਤ ਦੇ ਅਜ਼ਾਦੀ ਦਿਹਾੜੇ ਤੋਂ ਪਹਿਲਾਂ ਖੁਫੀਆ ਏਜੰਸੀਆਂ ਨੂੰ ਇਨਪੁਟ ਮਿਲੇ ਹਨ ਕਿ ਕੁਝ ਅੱਤਵਾਦੀ ਸੰਗਠਨ ISI ਦੇ ਇਸ਼ਾਰੇ ‘ਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਯੋਜਨਾ ਬਣਾ ਰਹੇ ਹਨ।
ਪੁਲਿਸ ਸਟੇਸ਼ਨਾਂ, ਸੁਰੱਖਿਆ ਬਲਾਂ ਅਤੇ ਭੀੜ ਵਾਲੀਆਂ ਥਾਵਾਂ ਨੂੰ ਨਿਸ਼ਾਨਾ ਬਣਾਉਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਲਈ ਪੂਰੇ ਸੂਬੇ ‘ਚ ਸੁਰੱਖਿਆ ਵਧਾ ਦਿੱਤੀ ਗਈ ਹੈ।
ਬੀਤੇ ਦਿਨੀਂ ਸੰਗਰੂਰ BJP ਦਫ਼ਤਰ ‘ਤੇ ਹੋਏ ਪੈਟਰੋਲ ਬੰਬ ਹਮਲੇ ਦੀ ਜਾਂਚ ਵੀ ਇਸ ਨਾਲ ਜੋੜ ਕੇ ਕੀਤੀ ਜਾ ਰਹੀ ਹੈ। ਇਸ ਮਾਮਲੇ ‘ਚ 2 ਮੁਲਜ਼ਮ ਗ੍ਰਿਫ਼ਤਾਰ ਹੋ ਚੁੱਕੇ ਹਨ ਜਿਨ੍ਹਾਂ ਨੇ “ਰਾਣਾ ਭਾਈ” ਦੇ ਕਹਿਣ ‘ਤੇ ਵਾਰਦਾਤ ਕਬੂਲੀ ਹੈ।
ਜਵਾਬ: ਕੁਝ ਦਿਨ ਪਹਿਲਾਂ ਪੁਲਿਸ ਨੇ ਵਿਦੇਸ਼ਾਂ ‘ਚ ਬੈਠੇ ਅੱਤਵਾਦੀ ਸੰਗਠਨਾਂ ਨਾਲ ਜੁੜੇ ਕੁਝ ਲੋਕਾਂ ਨੂੰ IED ਅਤੇ ਹੋਰ ਧਮਾਕਾਖੇਜ਼ ਸਮੱਗਰੀ ਸਮੇਤ ਗ੍ਰਿਫ਼ਤਾਰ ਵੀ ਕੀਤਾ ਸੀ।
ਪੁਲਿਸ ਦਾ ਅਪੀਲ : ਲੋਕਾਂ ਨੂੰ ਸੁਚੇਤ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।