ਜਲੰਧਰ, 29 ਜੁਲਾਈ : Prime Punjab
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪਿੰਡ ਕੋਟਕਪੂਰਾ, ਜ਼ਿਲ੍ਹਾ ਫ਼ਰੀਦਕੋਟ ਦੇ ਰਹਿਣ ਵਾਲੇ ਇੱਕ ਪ੍ਰਾਈਵੇਟ ਵਿਅਕਤੀ ਬਾਜ ਕੁਮਾਰ ਨੂੰ 7200 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਇੱਕ ਟ੍ਰਾਂਸਪੋਰਟਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਟ੍ਰਾਂਸਪੋਰਟ ਦੇ ਕਾਰੋਬਾਰ ਕਰਦਾ ਹੈ ਅਤੇ ਉਹ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਰੇਤ, ਬੱਜਰੀ, ਮਿੱਟੀ, ਪੱਥਰ ਆਦਿ ਦੀ ਸਪਲਾਈ ਕਰਦਾ ਹੈ। ਪਿਛਲੇ ਮਹੀਨੇ ਜਦੋਂ ਆਰ.ਟੀ.ਏ ਦਫ਼ਤਰ ਦੇ ਮੁਲਾਜ਼ਮਾਂ ਨੇ ਬੁਘੀਪੁਰਾ ਚੌਕ ਵਿਖੇ ਨਾਕਾ ਲਗਾਇਆ ਹੋਇਆ ਸੀ, ਤਾਂ ਉਕਤ ਮੁਲਾਜ਼ਮਾਂ ਵੱਲੋਂ ਉਸ ਦੇ ਟਰੱਕ ਨੂੰ ਬਿਨਾਂ ਕਿਸੇ ਕਾਰਨ ਰੋਕ ਲਿਆ ਗਿਆ ਅਤੇ ਬਾਜ ਕੁਮਾਰ ਨੇ ਖ਼ੁਦ ਨੂੰ ਆਰ.ਟੀ.ਏ. ਦਾ ਖ਼ਾਸ ਵਿਅਕਤੀ ਦੱਸਿਆ।
ਇਸ ਸਬੰਧ ਵਿੱਚ ਬਾਜ ਕੁਮਾਰ ਨੇ ਸ਼ਿਕਾਇਤਕਰਤਾ ਨੂੰ ਕਿਹਾ ਕਿ ਜੇਕਰ ਉਹ ਭਵਿੱਖ ਵਿੱਚ ਫ਼ਿਰੋਜ਼ਪੁਰ ਜ਼ੋਨ ਦੀ ਹੱਦ ਅੰਦਰ ਚਲਾਨਾਂ ਤੋਂ ਬਚਣਾ ਚਾਹੁੰਦਾ ਹੈ, ਤਾਂ ਉਸ ਨੂੰ ਪ੍ਰਤੀ ਟਿੱਪਰ ਪ੍ਰਤੀ ਮਹੀਨਾ ਰਿਸ਼ਵਤ ਦੇਣੀ ਪਵੇਗੀ, ਨਹੀਂ ਤਾਂ ਭਵਿੱਖ ਵਿੱਚ ਉਸ ਦੇ ਟਿੱਪਰਾਂ ਦੇ ਚਲਾਨ ਕੀਤੇ ਜਾਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਬਾਜ ਕੁਮਾਰ ਨੇ ਸ਼ਿਕਾਇਤਕਰਤਾ ਨੂੰ ਫ਼ਿਰੋਜ਼ਪੁਰ ਸਥਿਤ ਆਰ.ਟੀ.ਏ. ਦਫ਼ਤਰ ਵਿਖੇ ਮਿਲਣ ਲਈ ਕਿਹਾ ਸੀ। ਪਰ ਜਦੋਂ ਉਹ ਕੁਝ ਦਿਨ ਨਾ ਗਿਆ ਤਾਂ ਉਕਤ ਵਿਅਕਤੀ ਨੇ ਸ਼ਿਕਾਇਤਕਰਤਾ ਨੂੰ ਵਟਸਐਪ ‘ਤੇ ਕਾਲ ਕੀਤੀ ਅਤੇ ਦੁਬਾਰਾ 1200 ਰੁਪਏ ਪ੍ਰਤੀ ਵਾਹਨ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕੀਤੀ। ਜਦੋਂ ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਘੱਟ ਕਰਨ ਲਈ ਕਿਹਾ ਤਾਂ ਮੁਲਜ਼ਮ ਬਾਜ ਕੁਮਾਰ ਨੇ ਕਿਹਾ ਕਿ ਆਰ.ਟੀ.ਏ. ਹਰਦੀਪ ਸਿੰਘ ਇਸ ਤੋਂ ਘੱਟ ਪੈਸੇ ਨਹੀਂ ਲੈਣਗੇ ਕਿਉਂਕਿ ਉਹ ਪਹਿਲਾਂ ਹੀ 300 ਰੁਪਏ ਪ੍ਰਤੀ ਜ਼ਿਲ੍ਹਾ ਲੈ ਰਹੇ ਹਨ ਅਤੇ ਉਹ ਇੰਨੀ ਹੀ ਰਕਮ ਲੈਣਗੇ।
ਰਿਸ਼ਵਤ ਨਾ ਦੇਣ ਦਾ ਇਰਾਦੇ ਨਾਲ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1 ਐਸ.ਏ.ਐਸ. ਨਗਰ ਤੱਕ ਪਹੁੰਚ ਕੀਤੀ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7200 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਸਬੰਧਤ ਵਿਅਕਤੀਆਂ ਤੋਂ ਪੁੱਛਗਿੱਛ ਅਤੇ ਜਾਂਚ ਕੀਤੀ ਜਾ ਰਹੀ ਹੈ, ਜੇਕਰ ਜਾਂਚ ਦੌਰਾਨ ਕਿਸੇ ਵੀ ਅਧਿਕਾਰੀ/ਕਰਮਚਾਰੀ ਦਾ ਨਾਂ ਸਾਹਮਣੇ ਆਇਆ ਤਾਂ ਉਨ੍ਹਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਐਸ.ਏ.ਐਸ. ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।