Director : Manvir Singh Walia
Editor : Jatin Kumar Sahota
ਜਲੰਧਰ, 31 ਜੁਲਾਈ : Prime Punjab
ਪੁਲਿਸ ਕਮਿਸ਼ਨਰੇਟ ਜਲੰਧਰ ਵੱਲੋਂ ਮੋਟਰਸਾਈਕਲ ਚੋਰ ਨੂੰ ਕਾਬੂ ਕਰਕੇ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਮਾਨਯੋਗ ਸ਼੍ਰੀ ਸਤਿੰਦਰ ਸਿੰਘ IPS, ਕਮਿਸ਼ਨਰ ਪੁਲਿਸ ਜਲੰਧਰ ਜੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਚੋਰੀ ਕਰਨ ਵਾਲੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਮੁਹਿੰਮ ਦੇ ਮੱਦੇਨਜ਼ਰ ਸ਼੍ਰੀ ਰਾਕੇਸ਼ ਕੁਮਾਰ ਯਾਦਵ PPS, ADCP-2 ਅਤੇ ਸ਼੍ਰੀ ਕੁਲਵਿੰਦਰ ਸਿੰਘ ਵਿਰਕ PPS, ACP ਕੈਂਟ ਦੀ ਨਿਗਰਾਨੀ ਹੇਠ SI ਸੁਰਜੀਤ ਸਿੰਘ, ਚੌਕੀ ਇੰਚਾਰਜ ਪਰਾਗਪੁਰ ਨੇ ਵੱਡੀ ਸਫ਼ਲਤਾ ਹਾਸਲ ਕੀਤੀ।
ਮਿਤੀ 27-07-2026 ਨੂੰ ਕਰੀਬ 07:30 AM ਸਮਾਰਟ ਫਿਟਨੈੱਸ ਜਿਮ ਦੇ ਬਾਹਰੋਂ ਮੋਟਰਸਾਈਕਲ ਚੋਰੀ ਹੋਇਆ ਸੀ। ਇਸ ਸਬੰਧੀ ਮੁਕੱਦਮਾ ਨੰਬਰ 140, ਮਿਤੀ 28-07-2026, ਧਾਰਾ 303(2) BNS ਥਾਣਾ ਜਲੰਧਰ ਦਰਜ ਰਜਿਸਟਰ ਕੀਤਾ ਗਿਆ ਸੀ।
ਮੁਕੱਦਮਾ ਦਰਜ ਹੋਣ ਤੋਂ ਬਾਅਦ ਮੁਖਬਰੀ ਦੇ ਆਧਾਰ ‘ਤੇ ਮਿਤੀ 28-07-2026 ਨੂੰ ਦੋਸ਼ੀ ਹਰਪਾਲ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਦੀਵਾਲੀ, ਥਾਣਾ ਸਦਰ ਜਲੰਧਰ, ਹਾਲ ਵਾਸੀ ਸਲੇਮਪੁਰ ਮਸਾਂਦਾ, ਥਾਣਾ ਪਤਾਰਾ, ਜ਼ਿਲ੍ਹਾ ਜਲੰਧਰ, ਉਮਰ 26 ਸਾਲ ਨੂੰ ਸਿਲਪ ਰੋਡ, ਪਿੰਡ ਕੋਟ ਕਲਾਂ ਚੌਂਕ, ਜਲੰਧਰ ਤੋਂ ਗ੍ਰਿਫ਼ਤਾਰ ਕੀਤਾ ਗਿਆ। ਉਸ ਪਾਸੋਂ ਚੋਰੀਸ਼ੁਦਾ ਮੋਟਰਸਾਈਕਲ ਨੰਬਰ PB09-AA-3379, ਮਾਰਕਾ ਬਜਾਜ CT-100, ਰੰਗ ਕਾਲਾ ਅਤੇ ਲਾਲ ਬਰਾਮਦ ਕੀਤਾ ਗਿਆ।
ਦੋਸ਼ੀ ਹਰਪਾਲ ਸਿੰਘ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਉਸਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਦੋਸ਼ੀ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਉਸ ਨਾਲ ਜੁੜੀਆਂ ਹੋਰ ਵਾਰਦਾਤਾਂ ਦਾ ਵੀ ਖੁਲਾਸਾ ਹੋ ਸਕੇ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।