Director : Manvir Singh Walia
Editor : Jatin Kumar Sahota
ਜਲੰਧਰ, 31 ਜੁਲਾਈ : Prime Punjab
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹੀਦ ਊਧਮ ਸਿੰਘ ਜੀ ਦੇ 87ਵੇਂ ਸ਼ਹੀਦੀ ਦਿਹਾੜੇ ‘ਤੇ ਸੁਨਾਮ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਸ਼ਹੀਦ ਊਧਮ ਸਿੰਘ ਦੀ ਯਾਦਗਾਰ ‘ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ ਅਤੇ ਕਿਹਾ ਕਿ ‘ਆਪ’ ਸਰਕਾਰ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਦੇਸ਼ ਭਗਤਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਮਾਗਮ ‘ਚ ‘ਆਪ’ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਹਾਜ਼ਰ ਸਨ।
ਇਕੱਠ ਨੂੰ ਸੰਬੋਧਨ ਕਰਦਿਆਂ CM ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਅਦੁੱਤੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਸ਼ਕਾਮ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਕਿਹਾ, “ਦੇਸ਼ ਇਸ ਮਹਾਨ ਸ਼ਹੀਦ ਦਾ ਹਮੇਸ਼ਾ ਰਿਣੀ ਰਹੇਗਾ ਜਿਨ੍ਹਾਂ ਨੇ ਮਾਤ ਭੂਮੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।” ਮੁੱਖ ਮੰਤਰੀ ਨੇ ਐਕਸ ‘ਤੇ ਵੀ ਲਿਖਿਆ ਕਿ ਜਲ੍ਹਿਆਂਵਾਲਾ ਬਾਗ਼ ਸਾਕੇ ਦਾ ਬਦਲਾ ਲੈਣ ਵਾਲੇ ਸ਼ਹੀਦ ਦੀ ਕੁਰਬਾਨੀ ਹਮੇਸ਼ਾ ਪ੍ਰੇਰਨਾ ਦਾ ਸਰੋਤ ਬਣੀ ਰਹੇਗੀ।
ਮੁੱਖ ਮੰਤਰੀ ਨੇ ਯਾਦ ਕੀਤਾ ਕਿ ਸ਼ਹੀਦ ਊਧਮ ਸਿੰਘ ਨੇ 1919 ਦੇ ਜਲ੍ਹਿਆਂਵਾਲਾ ਬਾਗ਼ ਕਤਲੇਆਮ ਦਾ ਬਦਲਾ ਲਿਆ ਸੀ, ਜਿੱਥੇ ਤਤਕਾਲੀ ਲੈਫਟੀਨੈਂਟ ਗਵਰਨਰ ਮਾਈਕਲ ਓ’ਡਵਾਇਰ ਦੇ ਹੁਕਮਾਂ ‘ਤੇ ਸੈਂਕੜੇ ਨਿਹੱਥੇ ਭਾਰਤੀ ਸ਼ਹੀਦ ਹੋਏ ਸਨ। ਸ਼ਹੀਦ ਊਧਮ ਸਿੰਘ ਨੇ 1940 ਵਿੱਚ ਲੰਡਨ ਦੇ ਕੈਕਸਟਨ ਹਾਲ ਵਿਖੇ ਓ’ਡਵਾਇਰ ਦਾ ਖ਼ਾਤਮਾ ਕਰਕੇ ਇਨਸਾਫ਼ ਯਕੀਨੀ ਬਣਾਇਆ ਸੀ। CM ਨੇ ਕਿਹਾ ਕਿ ਇਹ ਧਰਤੀ ਪਵਿੱਤਰ ਹੈ ਜਿੱਥੇ ਦੇਸ਼-ਵਿਦੇਸ਼ ਤੋਂ ਲੋਕ ਪ੍ਰੇਰਨਾ ਲੈਣ ਆਉਂਦੇ ਹਨ।
ਭਗਵੰਤ ਮਾਨ ਨੇ ਕਿਹਾ ਕਿ ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਦੇਸ਼ ਦੇ ਸੂਰਬੀਰਾਂ ਨੇ ਕਮਜ਼ੋਰ ਅਤੇ ਪਛੜੇ ਵਰਗਾਂ ਦੀ ਭਲਾਈ ਲਈ ਬਰਾਬਰੀ ਵਾਲੇ ਸਮਾਜ ਦੀ ਨੀਂਹ ਰੱਖਣ ਲਈ ਜਾਨਾਂ ਵਾਰੀਆਂ। ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਨੇ ਬ੍ਰਿਟਿਸ਼ ਸਾਮਰਾਜਵਾਦ ਨੂੰ ਉਖਾੜ ਸੁੱਟਣ ਦੇ ਸੰਕਲਪ ਨੂੰ ਮਜ਼ਬੂਤ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸ਼ਹੀਦਾਂ ਦੇ ਦਿਖਾਏ ਰਾਹ ‘ਤੇ ਚੱਲਦਿਆਂ ਪੰਜਾਬ ਅਤੇ ਦੇਸ਼ ਦੇ ਨਿਰਮਾਣ ਲਈ ਕੰਮ ਕਰ ਰਹੀ ਹੈ।






More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।