Director : Manvir Singh Walia
Editor : Jatin Kumar Sahota
ਜਲੰਧਰ/ਪਠਾਨਕੋਟ, 1 ਅਗਸਤ: Prime Punjab
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਅੱਜ 35.5 ਲੱਖ ਔਰਤਾਂ ਦੇ ਬੈਂਕ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਤਬਦੀਲ ਕੀਤੀ। ਇਸ ਨਾਲ ਹੁਣ ਤੱਕ ਯੋਜਨਾ ਦਾ ਲਾਭ ਲੈਣ ਵਾਲੀਆਂ ਔਰਤਾਂ ਦੀ ਕੁੱਲ ਗਿਣਤੀ 68.5 ਲੱਖ ਹੋ ਗਈ ਹੈ। CM ਮਾਨ ਨੇ ਪਠਾਨਕੋਟ ਵਿਖੇ ਵੰਡ ਸਮਾਰੋਹ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਔਰਤਾਂ ਦਾ ਜਾਇਜ਼ ਹੱਕ ਹੈ ਅਤੇ ਹੁਣ ਉਨ੍ਹਾਂ ਨੂੰ ਆਪਣੀਆਂ ਲੋੜਾਂ ਲਈ ਕਿਸੇ ‘ਤੇ ਨਿਰਭਰ ਨਹੀਂ ਹੋਣਾ ਪਵੇਗਾ।
ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਔਰਤਾਂ ਨੂੰ ਜੁਲਾਈ, ਅਗਸਤ ਅਤੇ ਸਤੰਬਰ ਮਹੀਨੇ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਦਿੱਤੇ ਜਾ ਰਹੇ ਹਨ। ਜਦਕਿ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ। ਪਹਿਲੀ ਵਾਰ ਵਿਧਵਾ, ਦਿਵਿਆਂਗ ਅਤੇ ਬੁਢਾਪਾ ਪੈਨਸ਼ਨ ਲੈ ਰਹੀਆਂ ਔਰਤਾਂ ਨੂੰ ਵੀ ਇਸ ਤੋਂ ਵੱਖਰੇ ਤੌਰ ‘ਤੇ 1000 ਜਾਂ 1500 ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਗਈ ਹੈ। ਪੈਸੇ ਸਿੱਧੇ DBT ਰਾਹੀਂ ਖਾਤਿਆਂ ‘ਚ ਪਾਏ ਗਏ ਹਨ ਤਾਂ ਜੋ ਪਾਰਦਰਸ਼ਤਾ ਬਣੀ ਰਹੇ।
CM ਮਾਨ ਨੇ ਦੱਸਿਆ ਕਿ ਪਿਛਲੇ 7 ਦਿਨਾਂ ‘ਚ 5 ਲੱਖ ਹੋਰ ਔਰਤਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ, ਜਿਸ ਨਾਲ ਕੁੱਲ ਰਜਿਸਟ੍ਰੇਸ਼ਨ 73.5 ਲੱਖ ਹੋ ਗਈ ਹੈ। ਸਰਕਾਰ ਦਾ ਅਨੁਮਾਨ ਹੈ ਕਿ ਪੰਜਾਬ ਦੀਆਂ ਲਗਭਗ 97% ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ। ਇਸ ਲਈ ਸਰਕਾਰ ਨੇ ਬਜਟ ‘ਚ 9300 ਕਰੋੜ ਰੁਪਏ ਅਲਾਟ ਕੀਤੇ ਹਨ। ਜਿਹੜੀਆਂ ਔਰਤਾਂ ਨੇ ਹੁਣੇ ਫਾਰਮ ਭਰੇ ਹਨ ਉਨ੍ਹਾਂ ਨੂੰ ਅਗਲੀ ਕਿਸ਼ਤ ‘ਚ 1 ਜੁਲਾਈ 2026 ਤੋਂ ਬਣਦੀ ਰਾਸ਼ੀ ਇਕੱਠੀ ਮਿਲੇਗੀ। ਰਜਿਸਟ੍ਰੇਸ਼ਨ ਸੂਬੇ ਭਰ ਦੇ ਆਂਗਣਵਾੜੀ ਕੇਂਦਰਾਂ ‘ਚ ਜਾਰੀ ਹੈ।
CM ਭਗਵੰਤ ਮਾਨ ਨੇ ਕਿਹਾ ਕਿ ਇਸ ਯੋਜਨਾ ਦਾ ਮਕਸਦ ਔਰਤਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਅਤੇ ਸਵੈਮਾਣੀ ਬਣਾਉਣਾ ਹੈ। ਉਨ੍ਹਾਂ ਕਿਹਾ, “ਤੁਸੀਂ ਇਸ ਪੈਸੇ ਨੂੰ ਆਪਣੀ ਮਰਜ਼ੀ ਨਾਲ ਖਰਚ ਸਕਦੇ ਹੋ – ਬੱਚਿਆਂ ਦੀ ਫੀਸ, ਸ਼ਗਨ ਜਾਂ ਘਰੇਲੂ ਲੋੜਾਂ ਲਈ। ਆਪ ਵਾਅਦੇ ਕਰਕੇ ਉਨ੍ਹਾਂ ਨੂੰ ਜ਼ਮੀਨੀ ਪੱਧਰ ‘ਤੇ ਪੂਰਾ ਕਰਦੀ ਹੈ।” ਸਮਾਗਮ ‘ਚ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ, ਡਾ. ਬਲਜੀਤ ਕੌਰ ਵੀ ਮੌਜੂਦ ਸਨ।






More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।