Director : Manvir Singh Walia
Editor : Jatin Kumar Sahota
ਜਲੰਧਰ, 02 ਅਗਸਤ: Prime Punjab
ਜਲੰਧਰ ਦੇ ਨਾਰਥ ਹਲਕੇ ਦੇ ਨਵੇਂ ਇੰਚਾਰਜ ਅਤੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ਸ਼੍ਰੀ ਦੇਵੀ ਤਾਲਾਬ ਮੰਦਰ ਵਿਖੇ ਹੰਗਾਮੇ ਦੀ ਭੇਟ ਚੜ੍ਹ ਗਈ। ਰੈਲੀ ਦੌਰਾਨ ਭਾਨਾ ਗਰੁੱਪ ਅਤੇ ਅਮਨ-ਫ਼ਤਹਿ ਗੈਂਗ ਮੰਦਰ ‘ਚ ਆਹਮੋ-ਸਾਹਮਣੇ ਹੋ ਗਏ।
ਪ੍ਰਤੱਖਦਰਸ਼ੀਆਂ ਮੁਤਾਬਕ ਪਹਿਲਾਂ ਇੱਕ ਧਿਰ ਵੱਲੋਂ ਗਾਲ੍ਹਾਂ ਕੱਢੀਆਂ ਗਈਆਂ, ਜਿਸ ਤੋਂ ਬਾਅਦ ਦੋਵਾਂ ਗੈਂਗਾਂ ਵਿਚਕਾਰ ਹੱਥੋਪਾਈ ਹੋ ਗਈ। ਮੰਦਰ ਦੀ ਮਰਿਆਦਾ ਨੂੰ ਤੱਕ ‘ਤੇ ਰੱਖਦਿਆਂ ਦੋਵਾਂ ਧਿਰਾਂ ਨੇ ਇੱਕ-ਦੂਜੇ ‘ਤੇ ਪੱਥਰ ਸੁੱਟਣੇ ਸ਼ੁਰੂ ਕਰ ਦਿੱਤੇ। ਸਭ ਤੋਂ ਹੈਰਾਨ ਕਰਨ ਵਾਲੀ ਗੱਲ ਇਹ ਰਹੀ ਕਿ ਇਹ ਸਾਰਾ ਹੰਗਾਮਾ ਪੁਲਿਸ ਦੀ ਮੌਜੂਦਗੀ ‘ਚ ਹੋਇਆ।
ਅਚਾਨਕ ਹੋਏ ਹਮਲੇ ਤੋਂ ਬਾਅਦ ਮੰਦਰ ‘ਚ ਦਰਸ਼ਨਾਂ ਲਈ ਆਏ ਸ਼ਰਧਾਲੂ ਡਰ ਕੇ ਇਧਰ-ਉਧਰ ਭੱਜਣ ਲੱਗ ਪਏ। ਪੁਲਿਸ ਨੇ ਤੁਰੰਤ ਦਖਲ ਦਿੱਤਾ ਅਤੇ ਇੱਕ ਮੁਲਜ਼ਮ ਨੂੰ ਮੌਕੇ ਤੋਂ ਹੀ ਕਾਬੂ ਕਰ ਲਿਆ।
ਸੂਤਰਾਂ ਅਨੁਸਾਰ ਭਾਨਾ ਗਰੁੱਪ ਕੰਨੂ ਗੁੱਜਰ ਅਤੇ ਦਲਬੀਰਾ ਦੇ ਨਾਲ ਚਲਦਾ ਹੈ, ਜਦਕਿ ਅਮਨ-ਫ਼ਤਹਿ ਗੈਂਗ ਦਾ ਸਬੰਧ ਰੋਕੀ ਨਾਲ ਹੈ। ਦੋਵੇਂ ਗਰੁੱਪ ਵੱਖ-ਵੱਖ ਸਮੇਂ ‘ਤੇ ਵਿਨੀਤ ਧੀਰ ਨੂੰ ਇੰਚਾਰਜ ਬਣਨ ਦੀ ਵਧਾਈ ਦੇਣ ਵੀ ਪਹੁੰਚੇ ਸਨ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।