Director : Manvir Singh Walia
Editor : Jatin Kumar Sahota
ਜਲੰਧਰ, 3 ਅਗਸਤ : Prime Punjab
ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾਏਗੀ। ਉਨ੍ਹਾਂ ਅੱਜ ਚੰਡੀਗੜ੍ਹ ਵਿਖੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਰੇ ਵਿਭਾਗਾਂ ਨੂੰ ਤਿਆਰੀਆਂ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਮੀਟਿੰਗ ‘ਚ ਦੱਸਿਆ ਗਿਆ ਕਿ ਜੁਲਾਈ ਤੋਂ ਨਵੰਬਰ ਤੱਕ ਸੂਬੇ ਭਰ ‘ਚ ਧਾਰਮਿਕ, ਸੱਭਿਆਚਾਰਕ ਅਤੇ ਵਿੱਦਿਅਕ ਪ੍ਰੋਗਰਾਮ ਹੋਣਗੇ। ਅਕਤੂਬਰ ਦੇ ਪਹਿਲੇ ਹਫ਼ਤੇ ਵਾਰਾਣਸੀ, ਫਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਖੁਰਾਲਗੜ੍ਹ ਤੱਕ 4 ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂ। ਇਸ ਤੋਂ ਬਾਅਦ 9 ਤੋਂ 11 ਅਕਤੂਬਰ ਤੱਕ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 3 ਰੋਜ਼ਾ ਰਾਜ ਪੱਧਰੀ ਸਮਾਗਮ ਹੋਵੇਗਾ, ਜਿਸ ‘ਚ ਕਥਾ, ਕੀਰਤਨ, ਸੰਤ ਸਮਾਗਮ ਅਤੇ ਥ੍ਰੀ-ਡੀ ਪ੍ਰੋਜੈਕਸ਼ਨ ਸ਼ੋਅ ਹੋਣਗੇ।
ਜਸ਼ਨਾਂ ਦੇ ਹਿੱਸੇ ਵਜੋਂ ਪੂਰੇ ਪੰਜਾਬ ‘ਚ 650 ਏਕੜ ‘ਚ ਗੁਰੂ ਰਵਿਦਾਸ ਜੀ ਦੀਆਂ ਬਗੀਚੀਆਂ ਬਣਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ 6.50 ਲੱਖ ਬੂਟੇ ਲਗਾਉਣ ਅਤੇ 6.50 ਲੱਖ ਯਾਦਗਾਰੀ ਝੰਡੇ ਵੰਡਣ ਦੀ ਮੁਹਿੰਮ ਵੀ ਚਲਾਈ ਜਾਵੇਗੀ। ਸਾਰੇ ਜ਼ਿਲ੍ਹਿਆਂ ‘ਚ ‘ਰਨ ਫਾਰ ਇਕੁਐਲਟੀ’ ਮੈਰਾਥਨ ਅਤੇ ਸਾਈਕਲ ਰੈਲੀਆਂ ਵੀ ਕਰਵਾਈਆਂ ਜਾਣਗੀਆਂ। ਮੰਤਰੀ ਨੇ ਸ਼ਰਧਾਲੂਆਂ ਲਈ ਰਿਹਾਇਸ਼, ਪਾਣੀ, ਸੁਰੱਖਿਆ ਅਤੇ ਡਾਕਟਰੀ ਪ੍ਰਬੰਧ ਪੁਖ਼ਤਾ ਕਰਨ ਦੇ ਆਦੇਸ਼ ਦਿੱਤੇ।




More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।